ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਗਿਣਤੀ 73 ਲੱਖ ਨੂੰ ਟੱਪੀ
ਨਵੀਂ ਦਿੱਲੀ, 15 ਅਕਤੂਬਰ
ਭਾਰਤ ਵਿਚ ਕਰੋਨਾ ਵਾਇਰਸ ਦੇ 67708 ਨਵੇਂ ਕੇਸ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ-19 ਦੇ ਮਰੀਜ਼ਾਂ ਦੀ ਕੁੱਲ ਗਿਣਤੀ 7307097 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਅੱਠ ਵਜੇ ਤੱਕ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 680 ਹੋਰ ਲੋਕਾਂ ਦੀ ਮੌਤ ਦੇ ਨਾਲ ਲਾਗ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ 111266 ਹੋ ਗਈ ਹੈ।