AMU Celebrations: ਜੋ ਦੇਸ਼ ਦਾ ਹੈ, ਉਹ ਹਰ ਦੇਸ਼ ਵਾਸੀ ਦਾ ਹੈ – Narendera Modi
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ “ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ” ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਮੂਲ ਅਧਾਰ ਕਰਾਰ ਦਿੱਤਾ ਅਤੇ ਕਿਹਾ ਕਿ ਜੋ ਦੇਸ਼ ਦਾ ਹੈ, ਉਹ ਹਰ ਦੇਸ਼ ਵਾਸੀ ਦਾ ਹੈ ਤੇ ਉਸ ਦਾ ਲਾਭ ਹਰ ਦੇਸ਼ ਵਾਸੀ ਨੂੰ ਮਿਲਣਾ ਚਾਹੀਦਾ ਹੈ। ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐੱਮਯੂ) ਦੇ ਸ਼ਤਾਬਦੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿਚੋਂ ਆਏ ਵਿਦਿਆਰਥੀ ਭਾਰਤ ਦੀ ਸੰਸਕ੍ਰਿਤੀ ਦੀ ਪ੍ਰਤੀਨਿਧਤਾ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਬਗ਼ੈਰ ਕਿਸੇ ਨਾਲ ਭੇਦਭਾਵ ਕੀਤੇ ਅੱਗੇ ਵੱਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਦੌਰਾਨ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਸ਼ਤਾਬਦੀ ਸਮਾਗਮ ਮੌਕੇ ਡਾਕ ਟਿਕਟ ਜਾਰੀ ਕੀਤੀ। ਸ੍ਰੀ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਸਮਾਗਮ ਵਿੱਚ ਹਿੱਸਾ ਲਿਆ। ਪੰਜ ਦਹਾਕਿਆਂ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਪ੍ਰਧਾਨ ਮੰਤਰੀ ਨੇ ਏਐੱਮਯੂ ਦੇ ਕਿਸੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਹਨ।