ਸੀਐੱਮ ਯੋਗੀ ਦਾ ਫੂਕਿਆ ਪੁਤਲਾ

ਜੰਡਿਆਲਾ ਗੁਰੂ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਜੋਨ ਬਾਬਾ ਨੋਧ ਸਿੰਘ ਵੱਲੋਂ ਅੰਮਿ੍ਤਸਰ ਹਰੀਕੇ ਮੁੱਖ ਮਾਰਗ ਚੱਬਾ ਵਿਖੇ ਜਾਮ ਕਰਕੇ ਜੋਨ ਪ੍ਰਧਾਨ ਗੁਰਦੇਵ ਸਿੰਘ ਵਰਪਾਲ, ਕੁਲਦੀਪ ਸਿੰਘ, ਡਾ. ਬਲਵਿੰਦਰ ਸਿੰਘ ਚੱਬਾ ਦੀ ਅਗਵਾਈ ਵਿਚ ਯੂਪੀ ਦੇ ਮੁੱਖ ਮੰਤਰੀ ਯੋਗੀ ਦਾ ਪੁਤਲਾ ਫੂਕ ਕੇ ਤਿੱਖੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਸ਼ਹਿ ‘ਤੇ ਕਿਸਾਨ ਵਿਰੋਧੀ ਬਿੱਲਾਂ ਖਿਲਾਫ਼ ਚੱਲ ਰਹੇ ਅੰਦੋਲਨ ਨੂੰ ਫੇਲ੍ਹ ਕਰਨ ਲਈ ਬਰੇਲੀ ਤੋਂ ਦਿੱਲੀ ਮੋਰਚੇ ਵਿਚ ਆਉਂਦੇ ਕਿਸਾਨਾਂ ਨੂੰ ਭਾਰੀ ਰੋਕਾ ਲਗਾ ਕੇ ਰੋਕਣ ਤੇ ਗਿ੍ਫ਼ਤਾਰ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਦੀ ਥਾਂ ਨਕਲੀ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਬਿੱਲਾਂ ਨੂੰ ਕਿਸਾਨਾਂ ਦੇ ਪੱਖ ਵਿੱਚ ਦੱਸਣ ਦੀਆਂ ਕੋਸ਼ਿਸ਼ਾਂ ਵਿਚ ਹੈ, ਜਿਸ ਦਾ ਲਗਾਤਾਰ ਪ੍ਰਚਾਰ ਕਰਕੇ ਅੰਦੋਲਨਕਾਰੀ ਕਿਸਾਨਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਐੱਮਪੀ ਡਿੰਪਾ ਵਲੋਂ ਦੇਸ਼ ਦੇ ਚੌਥਾ ਥੰਮ ਮੀਡੀਆ ਦੀ ਪੱਤਰਕਾਰ ਲੜਕੀ ਨਾਲ ਬਦਸਲੂਕੀ ਕਰਨ ਤੇ ਉਸ ਦਾ ਮਾਈਕ ਖੋਹ ਕੇ ਸੁੱਟਣ ਦੀ ਸਖਤ ਨਿਖੇਧੀ ਕੀਤੀ ਤੇ ਕਿਹਾ ਕਿ ਸਮਾਜ ਵਿਚ ਅੌਰਤਾਂ ਦਾ ਸਨਮਾਨ ਕਰਨਾ ਚਾਹੀਦਾ ਹੈ ਨਾ ਕਿ ਅਪਮਾਨ। ਇਸ ਮੌਕੇ ਬਲਦੇਵ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਬਿੰਦਾ ਚੱਬਾ, ਗੁਰਮੀਤ ਸਿੰਘ, ਅਜੀਤ ਸਿੰਘ, ਜਸਬੀਰ ਸਿੰਘ, ਲਖਬੀਰ ਸਿੰਘ ਮੰਡਿਆਲਾ,ਹਰਜੀਤ ਸਿੰਘ, ਦਰਸ਼ਨ ਸਿੰਘ ਬੋਧ, ਕਵਲਜੀਤ ਸਿੰਘ, ਪਾਲ ਸਿੰਘ ਵੰਨ ਚੜੀ, ਦਰਸ਼ਨ ਸਿੰਘ ਇੱਬਣ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਹਾਜ਼ਰ ਸਨ।

Leave a Reply

Your email address will not be published. Required fields are marked *