Farmers Protest : ਸਿੰਘੂ ਬਾਰਡਰ ਤੋਂ ਕਿਸਾਨਾਂ ਦਾ ਵਫ਼ਦ ਵਿਗਿਆਨ ਭਵਨ ਲਈ ਰਵਾਨਾ, ਸਰਕਾਰ ਨਾਲ ਦੋ ਵਜੇ ਹੋਵੇਗੀ ਗੱਲਬਾਤ

ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਇਕ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ’ਤੇ ਬੈਠੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਕੇਂਦਰ ਸਰਕਾਰ ਨਾਲ ਅਗਲੇ ਦੌਰ ਦੀ ਗੱਲਬਾਤ ਅੱਜ ਰਾਜਧਾਨੀ ਦੇ ਵਿਗਿਆਨ ਭਵਨ ’ਚ ਦੁਪਹਿਰ ਦੋ ਵਜੇ ਹੋਵੇਗੀ। ਹਾਲਾਂਕਿ ਇਸ ਗੱਲਬਾਤ ਦੇ ਨਤੀਜਿਆਂ ਨੂੰ ਲੈ ਕੇ ਕਈ ਕਿਆਸ ਲਾਏ ਜਾ ਰਹੇ ਹਨ ਕਿਉਂਕਿ ਕਿਸਾਨ ਸੰਗਠਨ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਘੱਟ ’ਤੇ ਮੰਨਣ ਨੂੰ ਤਿਆਰ ਨਹੀਂ ਹਨ। ਉਧਰ ਸਰਕਾਰ ਕਹਿ ਚੁੱਕੀ ਹੈ ਕਿ ਇਨ੍ਹਾਂ ਕਾਨੂੰਨਾਂ ’ਚ ਸੋਧ ਹੋ ਸਕਦਾ ਹੈ ਪਰ ਰੱਦ ਨਹੀਂ ਕੀਤਾ ਜਾਵੇਗਾ।

ਗੱਲਬਾਤ ’ਤੇ ਸੰਕਟ ਦੇ ਬੱਦਲ

ਗੱਲਬਾਤ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਪੱਤਰ ਲਿਖ ਕੇ ਆਪਣੀ ਰਾਏ ਜ਼ਾਹਿਰ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਤਿੰਨੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਦੀ ਲੀਗਲ ਪਾਰਟੀ ਗਾਰੰਟੀ ਦੇ ਏਜੰਡੇ ’ਤੇ ਹੀ ਗੱਲਬਾਤ ਕਰਨਗੇ। ਸਰਕਾਰ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਤੌਰ ਤਰੀਕੇ ਨਾਲ ਹੀ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਗੱਲਬਾਤ ਨਾਲ ਸਾਬਕਾ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ, ਰੇਲ, ਵਣਜ ਤੇ ਖਾਦ ਮੰਤਰੀ ਪੀਯੂਸ਼ ਗੋਇਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਗੱਲਬਾਤ ’ਚ ਚੁੱਕਣ ਵਾਲੇ ਮੁੱਦਿਆਂ ਤੇ ਉਨ੍ਹਾਂ ਦੇ ਹੱਲ ਬਾਰੇ ਚਰਚਾ ਕੀਤੀ। ਸਰਕਾਰ ਕਿਸਾਨਾਂ ਦੇ ਖਦਸ਼ਿਆਂ ਨੂੰ ਹੱਲ ਕਰਨ ਨੂੰ ਲੈ ਕੇ ਗੰਭੀਰ ਹੈ।

Leave a Reply

Your email address will not be published. Required fields are marked *