ਟਿਕਰੀ ਬਾਰਡਰ ‘ਤੇ ਕਿਸਾਨ ਮੋਰਚੇ ‘ਚ ਸ਼ਾਮਲ ਪਿੰਡ ਭਾਦੜਾਂ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਬੁਢਲਾਡਾ : ਟਿਕਰੀ ਬਾਰਡਰ ਦੇ ਕਿਸਾਨ ਮੋਰਚੇ ‘ਚ ਸ਼ਾਮਲ ਪਿੰਡ ਭਾਦੜਾ ਦੇ ਨੌਜਵਾਨ ਕਿਸਾਨ ਦੀ ਅਣਪਛਾਤੇ ਵਾਹਨ ਵੱਲੋ ਫੇਟ ਮਾਰਨ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਪਿੰਡ ਭਾਦੜਾ ਦੇ ਸਰਪੰਚ ਸੁਖਪਾਲ ਸਿੰਘ ਅਨੁਸਾਰ ਬੀਤੀ ਰਾਤ ਜਗਸੀਰ ਸਿੰਘ (31) ਪੁੱਤਰ ਜਰਨੈਲ ਸਿੰਘ ਵਾਸੀ ਭਾਦੜਾ ਟਿਕਰੀ ਬਾਰਡਰ ਤੋਂ 14 ਕਿਲੋਮੀਟਰ ਦੀ ਦੁਰੀ ‘ਤੇ ਸਥਿਤ 158 ਨੰਬਰ ਪੋਲ ਦੇ ਨਜਦੀਕ ਪਕੋੜਾ ਚੌਕ ਵਿਖੇ ਸੜਕ ਪਾਰ ਕਰ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਅਣਪਛਾਤੇ ਵਾਹਨ ਵੱਲੋ ਉਕਤ ਨੌਜਵਾਨ ਨੂੰ ਫੇਟ ਮਾਰ ਦਿੱਤੀ। ਜਿਸ ਨਾਲ ਜਗਸੀਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਨਾਲ ਸਬੰਧਤ ਹੈ।

Leave a Reply

Your email address will not be published. Required fields are marked *