ਖਡੂਰ ਸਾਹਿਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਨੇਤਾ ਵਿਜੈ ਸਾਂਪਲਾ ਦਾ ਘਿਰਾਓ

ਭਿੱਖੀਵਿੰਡ, 18 ਅਕਤੂਬਰ

ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦਾ ਖਡੂਰ ਸਾਹਿਬ ਪੁੱਜਣ ’ਤੇ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਕੀਤਾ ਗਿਆ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨਾਲ ਧੱਕਾ ਕੀਤਾ ਗਿਆ ਹੈ ਜਿਸ ਕਾਰਨ ਸਾਰੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਅੱਜ ਜਦ ਕਿਸਾਨਾਂ ਨੂੰ ਪਤਾ ਲੱਗਾ ਕਿ ਸਾਬਕਾ ਕੇਂਦਰੀ ਮੰਤਰੀ ਆ ਰਹੇ ਹਨ ਤਾਂ ਉਹ ਤਰੁੰਤ ਉਨ੍ਹਾਂ ਦਾ ਵਿਰੋਧ ਕਰਨ ਲਈ ਇਕੱਤਰ ਹੋ ਗਏ। ਉਨ੍ਹਾਂ ਕਿਸਾਨ ਸੰਘਰਸ਼ ਦੇ ਝੰਡੇ ਫੜਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਸ੍ਰੀ ਸਾਂਪਲਾ ਨੇ ਜਿਨ੍ਹਾਂ ਦੇ ਘਰ ਵਿਚ ਜਾਣਾ ਸੀ ਉਨ੍ਹਾਂ ਦੇ ਘਰ ਵਿਚ ਜਾਣ ਤੋਂ ਰੋਕ ਦਿੱਤਾ। ਇਸ ਕਾਰਨ ਭਾਜਪਾ ਨੇਤਾ ਪਰਿਵਾਰ ਨੂੰ ਮਿਲੇ ਬਗੈਰ ਚਲੇ ਗਏ। ਇਸ ਮੌਕੇ ਸ੍ਰੀ ਸਾਂਪਲਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ ਦੇ ਪ੍ਰਧਾਨ ਉਨ੍ਹਾਂ ਨਾਲ ਗੱਲ ਕਰਨ ਲਈ ਤਿਆਰ ਹਨ ਚਾਹੇ ਉਹ ਜਲੰਧਰ ਕਰ ਲੈਣ ਜਾ ਕੀਤੇ ਹੋਰ ਪਰ ਉਨ੍ਹਾਂ ਕਿਸਾਨਾਂ ਦੀ ਕਿਸੇ ਵੀ ਮੰਗ ਮੰਨੇ ਜਾਣ ਵੱਲ ਕੋਈ ਇਸ਼ਾਰਾ ਨਹੀਂ ਕੀਤਾ।

Leave a Reply

Your email address will not be published.