ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ

ਚੰਡੀਗੜ੍ਹ, 14 ਜਨਵਰੀ

ਪੰਜਾਬ ਅਤੇ ਹਰਿਆਣਾ ਵਿਚ ਵੀਰਵਾਰ ਨੂੰ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਆਮ ਜਨਜੀਵਨ ’ਤੇ ਮਾੜਾ ਅਸਰ ਪਿਆ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਹਰਿਆਣਾ ਦੇ ਨਾਰਨੌਲ ਵਿਚ ਘੱਟੋ ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ। ਇਸ ਦੇ ਨਾਲ ਹੀ ਅੰਬਾਲਾ, ਹਿਸਾਰ ਅਤੇ ਕਰਨਾਲ ਵਿੱਚ ਤਾਪਮਾਨ ਕ੍ਰਮਵਾਰ 3.1, 3.7 ਅਤੇ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 3.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਹੈ। ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ 6.5, 4.8 ਅਤੇ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ, ਆਦਮਪੁਰ, ਹਲਵਾਰਾ, ਬਠਿੰਡਾ, ਫਰੀਦਕੋਟ, ਗੁਰਦਾਸਪੁਰ ਵਿੱਚ ਘੱਟੋ ਘੱਟ ਤਾਪਮਾਨ ਕ੍ਰਮਵਾਰ ਕ੍ਰਮਵਾਰ 2.5, 2.1, 4.2, 3.6, ਪੰਜ ਅਤੇ ਅੱਠ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Leave a Reply

Your email address will not be published. Required fields are marked *