ਲਹਿਰਾਗਾਗਾ: ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ
ਲਹਿਰਾਗਾਗਾ, 14 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਥੇ ਰਿਲਾਇੰਸ ਪੰਪ ਅੱਗੇ ਧਰਨਾ 106ਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖਤਮ ਕਰਵਾਉਣ ਦੀ ਕੋਝੀ ਚਾਲ ਚਲ ਰਹੀ ਹੈ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਬਲਵਿੰਦਰ ਸਿੰਘ ਮਨਿਆਣਾ, ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਰਾਮਾ ਢੀਂਡਸਾ, ਦਰਸ਼ਨ ਸਿੰਘ ਚੰਗਾਲੀਵਾਲਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਜਸ਼ਨਦੀਪ ਕੌਰ ਭਾਈ ਕੀ ਪਿਸ਼ੌਰ, ਕਰਮਜੀਤ ਸਿੰਘ ਭੁਟਾਲ, ਅਮਰਜੀਤ ਕੌਰ, ਹਰਸੇਵਕ ਸਿੰਘ ਲਹਿਲ ਖੁਰਦ ਨੇ ਕਿਹਾ ਕਿ ਸਿਆਸੀ ਪਾਰਟੀਆਂ ਹਮੇਸ਼ਾ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਭੁਗਤ ਦੀਆਂ ਆ ਰਹੀਆਂ ਹਨ।