ਬਿਹਾਰ ਚੋਣਾਂ: ਭਾਜਪਾ ਉਮੀਦਵਾਰਾਂ ਖਿਲਾਫ਼ ਪ੍ਰਚਾਰ ਕਰੇਗੀ ਕਿਸਾਨ ਸੰਘਰਸ਼ ਕਮੇਟੀ
ਨਵੀਂ ਦਿੱਲੀ, 18 ਅਕਤੂਬਰ
ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐੱਸਸੀਸੀ) ਨੇ ਮੌਨਸੂਨ ਇਜਲਾਸ ਦੌਰਾਨ ਪਾਸ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਬਿਹਾਰ ਚੋਣਾਂ ਵਿੱਚ ਭਾਜਪਾ ਊਮੀਦਵਾਰਾਂ ਦੀ ਹਾਰ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਖ਼ਿਲਾਫ਼ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ। ਏਆਈਕੇਐੱਸਸੀਸੀ ਕਿਸਾਨਾਂ ਤੇ ਕਿਰਸਾਨੀ ਦੇ ਕਿੱਤੇ ਨਾਲ ਜੁੜੇ ਮਜ਼ਦੂਰਾਂ ਨਾਲ ਸਬੰਧਤ 250 ਦੇ ਕਰੀਬ ਜਥੇਬੰਦੀਆਂ ਦਾ ਇਕ ਸਾਂਝਾ ਮੰਚ ਹੈ। ਕੋਆਰਡੀਨੇਸ਼ਨ ਕਮੇਟੀ ਨੇ ਖੇਤੀ ਕਾਨੂੰਨਾਂ ਵਿੱਚ ਸੋਧ ਦੀ ਮੰਗ ਕਰਦਿਆਂ 26 ਤੇ 27 ਨਵੰਬਰ ਨੂੰ ‘ਸੰਸਦ ਵੱਲ ਮਾਰਚ’ ਦਾ ਸੱਦਾ ਦਿੱਤਾ ਹੋਇਆ ਹੈ।