ਚਨਾਰਥਲ ਕਲਾਂ ਵਿੱਚ ਰਾਮਲੀਲ੍ਹਾ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 18 ਅਕਤੂਬਰ

ਪਿੰਡ ਚਨਾਰਥਲ ਕਲਾਂ ’ਚ ਦਸਹਿਰੇ ਨੂੰ ਮੁੱਖ ਰੱਖਦੇ ਹੋਏ ਰਾਮਲੀਲ੍ਹਾ ਕਮੇਟੀ ਚਨਾਰਥਲ ਕਲਾਂ ਵੱਲੋਂ 159ਵੀਂ ਰਾਮਲੀਲ੍ਹਾ ਦੀ ਸ਼ੁਰੂਆਤ ਕਰਵਾਈ ਗਈ, ਜਿਸ ਦਾ ਉਦਘਾਟਨ ਰਾਮਲੀਲ੍ਹਾ ਕਮੇਟੀ ਦੇ ਪ੍ਰਧਾਨ ਤੇ ਸਰਪੰਚ ਜਗਦੀਪ ਸਿੰਘ ਨੰਬਰਦਾਰ ਅਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ ਨੇ ਕੀਤਾ।

ਉਨ੍ਹਾਂ ਕਿਹਾ ਕਿ ਪਿੰਡ ਚਨਾਰਥਲ ਕਲਾਂ ਦਾ ਦਸਹਿਰਾ ਅਤੇ ਝਾਕੀਆਂ ਪੂਰੇ ਪੰਜਾਬ ਵਿਚ ਮਸ਼ਹੂਰ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਮਾਣ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ, ਬਲਾਕ ਸਮਿਤੀ ਮੈਂਬਰ ਲਖਵਿੰਦਰ ਸਿੰਘ ਲੱਖੀ, ਪੰਚ ਗੁਰਸੇਵਕ ਸਿੰਘ, ਪੰਚ ਕਰਮਜੀਤ ਸਿੰਘ, ਸਵਰਨਦੀਪ ਸਿੰਘ, ਕੁਲਵੰਤ ਸਿੰਘ ਬਿਰੂ, ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜੱਗਾ ਸਿੰਘ, ਰੂਪ ਚੰਦ, ਸੰਜੀਵ ਕੁਮਾਰ ਬਾਤਿਸ਼, ਸੰਜੇ ਕੁਮਾਰ, ਹਰਵਿੰਦਰ ਸਿੰਘ ਪੱਪੂ, ਗੁਰਪ੍ਰੀਤ ਸਿੰਘ, ਹੰਸ ਰਾਜ, ਯਾਦਵਿੰਦਰ ਸਿੰਘ, ਰਵੀ ਸਿੰਘ, ਚੰਦਨ ਕੇਸ਼ਵ ਅਤੇ ਗੁਰਮੇਲ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.