ਤਾਲਾਬੰਦੀ ਖੋਲ੍ਹਣ ਵੇਲੇ ਪੂਰੀ ਸਾਵਧਾਨੀ ਵਰਤੀ ਜਾਵੇ: ਕੇਂਦਰੀ ਗ੍ਰਹਿ ਮੰਤਰਾਲੇ ਦਾ ਰਾਜਾਂ ਨੂੰ ਆਦੇਸ਼

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਤਾਲਾਬੰਦੀ ਖੋਲ੍ਹਣ ਦੀ ਪ੍ਰਕਿਰਿਆ ਦੌਰਾਨ ਪੂਰੀ ਸਾਵਧਾਨੀ ਵਰਤੀ ਜਾਵੇ। ਮੰਤਰਾਲੇ ਨੇ ਕਿਹਾ ਕਿ ਤਾਲਾਬੰਦੀ ਖੋਲ੍ਹਣ ਵੇਲੇ ਕੋਵਿਡ ਅਨੁਕੂਲ ਵਿਹਾਰ, ਜਾਂਚ, ਨਿਗਰਾਨ ਤੇ ਇਲਾਜ, ਟੀਕਾਕਰਨ ਦੀ ਰਣਨੀਤੀ ਅਪਣਾਉਣਾ ਬਹੁਤ ਅਹਿਮ ਹੈ।ਮੰਤਰਾਲੇ ਨੇ ਕਿਹਾ ਕਿ ਕੁੱਝ ਰਾਜਾਂ ਵਿੱਚ ਪਾਬੰਦੀਆਂ ਵਿੱਚ ਢਿੱਲ ਦੇਣ ਨਾਲ ਬਜ਼ਾਰਾਂ ਵਿੱਚ ਕੋਵਿਡ ਨਿਯਮਾਂ ਦੀਆਂ ਧੱਜੀਆਂ ਉੱਡ ਗਈਆਂ। ਇਹ ਆਦੇਸ਼ ਦਿੱਤਾ ਗਿਆ ਹੈ ਕਿ ਕੋਵਿਡ ਦਾ ਚੱਕਰ ਤੋੜਨ ਲਈ ਟੀਕਾਕਰਨ ਅਹਿਮ ਹੈ ਤੇ ਸਾਰੇ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਇਸ ਦੀ ਰਫ਼ਤਾਰ ਤੇਜ਼ ਕਰਨ।

Leave a Reply

Your email address will not be published. Required fields are marked *