ਕੇਂਦਰ ਨੇ ਸੂਬਿਆਂ ਨੂੰ ਸਿਹਤ ਕਰਮੀਆਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਲਈ ਕਿਹਾ

ਨਵੀਂ ਦਿੱਲੀ: ਕੇਂਦਰ ਨੇ ਅੱਜ ਸੂਬਾ ਸਰਕਾਰਾਂ ਨੂੰ ਡਾਕਟਰਾਂ ਅਤੇ ਮੈਡੀਕਲ ਮਾਹਿਰਾਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕਰਨ ਅਤੇ ਉਨ੍ਹਾਂ ਖ਼ਿਲਾਫ਼ ਮਹਾਮਾਰੀ ਬਿਮਾਰੀ (ਸੋਧ) ਕਾਨੂੰਨ-2020 ਤਹਿਤ ਸਖ਼ਤ ਕਦਮ ਚੁੱਕਣ ਲਈ ਕਿਹਾ ਹੈ।  ਕੋਵਿਡ-19 ਮਹਾਮਾਰੀ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿਹਤ ਕਰਮੀਆਂ ’ਤੇ ਹਮਲਿਆਂ ਦੀਆਂ ਵਧ ਰਹੀਆਂ ਘਟਨਾਵਾਂ ਮਗਰੋਂ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੂਬਾ ਅਤੇ ਕੇਂਦਰੀ ਸਾਸ਼ਿਤ ਰਾਜਾਂ ਨੂੰ ਪੱਤਰ ਲਿਖਿਆ ਹੈ।  ਭੱੱਲਾ ਨੇ ਪੱਤਰ ਵਿੱਚ ਲਿਖਿਆ, ‘‘ਡਾਕਟਰਾਂ ਜਾਂ ਸਿਹਤ ਮਾਹਿਰਾਂ ’ਤੇ ਹਮਲੇ ਜਾਂ ਧਮਕੀ ਦੀ ਕੋਈ ਵੀ ਘਟਨਾ ਉਨ੍ਹਾਂ ਦਾ ਮਨੋਬਲ ਡੇਗ ਸਕਦੀ ਹੈ, ਜਿਸ ਨਾਲ ਉਨ੍ਹਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਇਸ ਦਾ ਸਿਹਤ-ਸੰਭਾਲ ਪ੍ਰਣਾਲੀ ’ਤੇ ਬੁਰਾ ਅਸਰ  ਪੈ ਸਕਦਾ ਹੈ।’’ ਉਨ੍ਹਾਂ ਕਿਹਾ ਕਿ ਮੈਡੀਕਲ ਮਾਹਿਰਾਂ ’ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅਜਿਹੇ ਕੇਸਾਂ ਦੀ ਸੁਣਵਾਈ ਫਾਸਟ-ਟਰੈਕ ਰਾਹੀਂ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *