ਕੈਨੇਡਾ ਦੇ ਰੱਖਿਆ ਮੰਤਰੀ ਵਿਰੁੱਧ ਨਿੰਦਾ ਮਤਾ ਪਾਸ

ਵੈਨਕੂਵਰ: ਕੈਨੇਡੀਅਨ ਰੱਖਿਆ ਸੇਵਾਵਾਂ ਵਿਚ ਇਸਤਰੀਆਂ ਨਾਲ ਹੁੰਦੇ ਕਥਿਤ ਸ਼ੋਸ਼ਣ ਦੇ ਮਾਮਲੇ ਨੂੰ ਕਥਿਤ ਠੀਕ ਢੰਗ ਨਾਲ ਨਾ ਨਜਿੱਠਣ ’ਤੇ ਵਿਰੋਧੀ ਪਾਰਟੀਆਂ ਨੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਨਿਸ਼ਾਨੇ ’ਤੇ ਲਿਆ ਹੈ। ਪ੍ਰਧਾਨ ਮੰਤਰੀ ਦੀ ਗੈਰ-ਮੌਜੂਦਗੀ ਵਿਚ ਤਿੰਨੋਂ ਵਿਰੋਧੀ ਪਾਰਟੀਆਂ ਨੇ ਕੱਲ੍ਹ ਸੰਸਦ ਵਿੱਚ ਸ੍ਰੀ ਸੱਜਣ ਵਿਰੁੱਧ ਨਿੰਦਾ ਮਤਾ ਪਾਸ ਕੀਤਾ। ਉਨ੍ਹਾਂ ਮੰਤਰੀ ਤੋਂ ਅਸਤੀਫ਼ਾ ਲੈਣ ਜਾਂ ਬਰਤਰਫ਼ ਕਰਨ ਦੀ ਮੰਗ ਕੀਤੀ ਹੈ। ਉਧਰ ਕਰੋਨਾ ਕਾਰਨ ਆਪਣੇ ਘਰ ਵਿਚ ਇਕਾਂਤਵਾਸ ਹੋਏ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਮੰਤਰੀ ਉੱਤੇ ਪੂਰਾ ਭਰੋਸਾ ਹੈ। ਟਰੂਡੋ ਨੇ ਕਿਹਾ ਕਿ ਸਰਕਾਰ ਵਿਰੁੱਧ ਕੋਈ ਮੁੱਦਾ ਨਾ ਲੱਭਣ ਕਾਰਨ ਵਿਰੋਧੀ ਪਾਰਟੀਆਂ ਲੋਕਾਂ ਦਾ ਧਿਆਨ ਖਿੱਚਣ ਦੇ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰਜੀਤ ਸਿੰਘ ਸੱਜਣ ਮੰਤਰੀ ਵਜੋਂ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਤੋਂ ਅਸਤੀਫ਼ਾ ਮੰਗਣ ਦੀ ਕੋਈ ਤੁੱਕ ਨਹੀਂ ਬਣਦੀ ਹੈ।

Leave a Reply

Your email address will not be published. Required fields are marked *