ਪਟਿਆਲਾ ਵਿਚਲੀ ਖੇਡ ਯੂਨੀਵਰਸਿਟੀ ’ਚ ਸਥਾਪਤ ਕੀਤੀ ਜਾਵੇਗੀ ਮਿਲਖਾ ਸਿੰਘ ਚੇਅਰ: ਕੈਪਟਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਖੇਡ ਯੂਨੀਵਰਸਿਟੀ ਪਟਿਆਲਾ ਵਿਖੇ ਮਹਾਨ ਅਥਲੀਟ ਮਿਲਖਾ ਸਿੰਘ ਦੇ ਨਾਮ ’ਤੇ ਚੇਅਰ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੈਕਟਰ-8 ਸਥਿਤ ਮਿਲਖਾ ਸਿੰਘ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨੂੰ ਕਿਹਾ, “ਅਸੀਂ ਮਿਲਖਾ ਸਿੰਘ ਚੇਅਰ ਨੂੰ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕਰ ਰਹੇ ਹਾਂ।” ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਵੀ ਹਾਜ਼ਰ ਸਨ।