ਹੰਗਾਮਾ ਕਰਨ ਵਾਲੇ ਸੰਸਦ ਮੈਂਬਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: ਨਾਇਡੂ

ਦੇਸ਼ ਦੇ ਉਪ ਰਾਸ਼ਟਰਪਤੀ ਤੇ ਰਾਜ ਸਭਾ ਦੇ ਚੇਅਰਮੈਨ ਐੱਮ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਮੌਨਸੂਨ ਸੈਸ਼ਨ ਵਿੱਚ ਵਿਰੋਧੀ ਧਿਰਾਂ ਦੇ ਮੈਂਬਰਾਂ ਵੱਲੋਂ ਰਾਜ ਸਭਾ ਵਿੱਚ ਕੀਤੇ ਗਏ ਹੰਗਾਮੇ ਬਾਰੇ ਸਰਕਾਰ ਨੇ ਸੰਸਦ ਮੈਂਬਰਾਂ ਦੇ ਵਿਹਾਰ ਬਾਰੇ ਜੋ ਉਚ-ਪੱਧਰੀ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ, ਉਸ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਇਸ ਬਾਰੇ ਕਾਰਵਾਈ ਕੀਤੀ ਜਾਵੇਗੀ। ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਨਾਇਡੂ ਨੇ ਕਿਹਾ ਕਿ ਉਨ੍ਹਾਂ ਵਾਸਤੇ ਸੱਤਾ ਧਿਰ ਤੇ ਵਿਰੋਧੀ ਧਿਰ ਦੋ ਅੱਖਾਂ ਵਰਗੇ ਹਨ ਤੇ ਦੋਹਾਂ ਧਿਰਾਂ ਦੀ ਮਹਾਨਤਾ ਉਨ੍ਹਾਂ ਵਾਸਤੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਰਾਜ ਸਭਾ ਦੀ ਕਾਰਵਾਈ ਨਿਰਵਿਘਨ ਢੰਗ ਨਾਲ ਚੱਲੇ। ਰਾਜ ਸਭਾ ਵਿੱਚ ਹੰਗਾਮਾ ਕਰਨ ਵਾਲੇ ਮੈਂਬਰਾਂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ ਤੇ ਜਲਦ ਹੀ ਢੁੱਕਵੀਂ ਕਾਰਵਾਈ ਕੀਤੀ ਜਾਏਗੀ।

 

 

Leave a Reply

Your email address will not be published.