ਪੰਜਾਬ ਸਰਕਾਰ ਨੇ ਕਾਰੋਬਾਰ, ਉਦਯੋਗਾਂ ਤੇ ਨਾਗਰਿਕਾਂ ਲਈ 1498 ਸ਼ਰਤਾਂ ਹਟਾਈਆਂ

ਸੂਬੇ ਵਿੱਚੋਂ ਲਾਲ ਫੀਤਾਸ਼ਾਹੀ ਖ਼ਤਮ ਕਰਕੇ ਕਾਰੋਬਾਰ ਤੇ ਸਨਅਤਾਂ ਨੂੰ ਉਤਸ਼ਾਹਤ ਕਰਨ ਵੱਲ ਕਦਮ ਵਧਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1498 ਸ਼ਰਤਾਂ ਨੂੰ ਸਫਲਤਾਪੂਰਵਕ ਹਟਾ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਕਾਰੋਬਾਰ ਅਤੇ ਉਦਯੋਗਾਂ ਲਈ ਸੁਖਾਵੇਂ ਮਾਹੌਲ ਵਾਸਤੇ ਹੋਰ ਲਾਜ਼ਮੀ ਸ਼ਰਤਾਂ ਘਟਾਈਆਂ ਜਾਣਗੀਆਂ। ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇਥੇ ਵੱਖ-ਵੱਖ ਵਿਭਾਗਾਂ ਵੱਲੋਂ ਸ਼ਰਤਾਂ ਘਟਾਉਣ ਲਈ ਚੁੱਕੇ ਕਦਮਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਸ਼ਰਤਾਂ ਹੋਰ ਘਟਾਉਣ ਦੀ ਪ੍ਰਕਿਰਿਆ ਨੂੰ ਇਸੇ ਮਹੀਨੇ ਦੇ ਅਖੀਰ ਤੱਕ ਪੂਰਾ ਕਰਨ ਦੇ ਨਿਰਦੇਸ਼ ਵੀ ਦਿੱਤੇ। ਸ੍ਰੀਮਤੀ ਮਹਾਜਨ ਨੇ ਦੱਸਿਆ ਕਿ ਇਹ ਸ਼ਰਤਾਂ ਦੋ ਸ਼੍ਰੇਣੀਆਂ ਸਰਕਾਰ ਤੋਂ ਕਾਰੋਬਾਰ (ਜੀਟੂਬੀ) ਅਤੇ ਸਰਕਾਰ ਤੋਂ ਨਾਗਰਿਕ (ਜੀਟੂਸੀ) ਅਧੀਨ ਆਉਂਦੀਆਂ ਹਨ ਅਤੇ ਇਨ੍ਹਾਂ ਸ਼ਰਤਾਂ ਨੂੰ ਘਟਾਉਣ ਦਾ ਉਦੇਸ਼ ਉਪਭੋਗਤਾਵਾਂ ਦੇ ਖ਼ਰਚੇ ਅਤੇ ਸਮੇਂ ਨੂੰ ਬਚਾਉਣਾ ਹੈ। ‘ਜੀ ਟੂ ਬੀ’ ਸ਼ਰਤਾਂ ਨੂੰ ਸਮੇਂ ਸਿਰ ਲਾਗੂ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਵਾਸਤੇ ਇਨਵੈਸਟ ਪੰਜਾਬ ਨੋਡਲ ਏਜੰਸੀ ਹੈ, ਜਦੋਂਕਿ ‘ਜੀ ਟੂ ਸੀ’ ਸ਼ਰਤਾਂ ਲਈ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੋਡਲ ਏਜੰਸੀ ਹੈ। ‘ਜੀ ਟੂ ਬੀ’ ਸ਼ਰਤਾਂ ਦੀ ਮੌਜੂਦਾ ਸਥਿਤੀ ਬਾਰੇ ਇਨਵੈਸਟ ਪੰਜਾਬ ਦੇ ਸੀਈਓ ਰਜਤ ਅਗਰਵਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 16 ਵਿਭਾਗਾਂ ਨੇ ਪਹਿਲੇ ਅਤੇ ਦੂਜੇ ਪੜਾਅ ਅਧੀਨ 628 ਕਾਰੋਬਾਰ ਸਬੰਧੀ ਹਟਾਈਆਂ ਜਾਣ ਵਾਲੀਆਂ ਸ਼ਰਤਾਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਹੈ। ‘ਜੀ ਟੂ ਸੀ’ ਬਾਰੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਪਰਮਿੰਦਰਪਾਲ ਸਿੰਘ ਨੇ ਦੱਸਿਆ ਕਿ 28 ਵਿਭਾਗਾਂ ਨੇ ਪਹਿਲੇ ਅਤੇ ਦੂਜੇ ਪੜਾਅ ਵਿੱਚ 870 ਸ਼ਰਤਾਂ ਦੀ ਪਛਾਣ ਕਰਕੇ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਹੈ

Leave a Reply

Your email address will not be published.