ਸਾਬਕਾ ਵਿਧਾਇਕ ਜਗਬੀਰ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

ਕਾਂਗਰਸ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰੀ ਬਰਾੜ ਇਸ ਸਮੇਂ ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਦੇ ਚੇਅਰਮੈਨ ਵੀ ਹਨ। ਸਾਲ 2007 ਵਿੱਚ ਉਨ੍ਹਾਂ ਨੇ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਲੜੀ ਸੀ। ਸਾਲ 2011 ਵਿੱਚ ਉਹ ਮਨਪ੍ਰੀਤ ਸਿੰਘ ਬਾਦਲ ਵੱਲੋਂ ਬਣਾਈ ਪੀਪੀਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। 2012 ਦੀਆਂ ਚੋਣਾਂ ਤੋਂ ਐਨ ਪਹਿਲਾਂ ਉਹ ਕਾਂਗਰਸ ਵਿੱਚ ਆ ਗਏ। ਸਾਲ 2017 ਵਿੱਚ ਪਰਗਟ ਸਿੰਘ ਦੇ ਕਾਂਗਰਸ ਵਿੱਚ ਆਉਣ ਕਾਰਨ ਜਗਬੀਰ ਬਰਾੜ ਨੂੰ ਜਲੰਧਰ ਛਾਉਣੀ ਦੀ ਥਾਂ ਨਕੋਦਰ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਸੀ, ਜਿੱਥੇ ਉਹ ਤੀਜੇ ਨੰਬਰ ’ਤੇ ਰਹਿ ਕੇ ਹਾਰ ਗਏ ਸਨ। ਪੰਜਾਬ ਕਾਂਗਰਸ ਦੀ ਕਮਾਨ ਆਪਣੇ ਹੱਥਾਂ ਵਿੱਚ ਲੈਣ ਮਗਰੋਂ ਨਵਜੋਤ ਸਿੰਘ ਸਿੱਧੂ ਦੀ ਪਲੇਠੀ ਜਲੰਧਰ ਫੇਰੀ ਮੌਕੇ ਜਗਬੀਰ ਬਰਾੜ ਗੈਰਹਾਜ਼ਰ ਰਹੇ ਸਨ।

Leave a Reply

Your email address will not be published.