ਪੈਗਾਸਸ ਜਾਸੂਸੀ: ਕੇਂਦਰ ਸਰਕਾਰ ਵੱਲੋਂ ਸਾਰੇ ਦੋਸ਼ਾਂ ਤੋਂ ਇਨਕਾਰ

ਕੇਂਦਰ ਸਰਕਾਰ ਨੇ ਪੈਗਾਸਸ ਜਾਸੂਸੀ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਪਟੀਸ਼ਨਰਾਂ ਵੱਲੋਂ ਲਾਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਦਾਇਰ ਹਲਫ਼ਨਾਮੇ ਵਿੱਚ ਕਿਹਾ ਕਿ ਇਸ ਪੂਰੇ ਮਾਮਲੇ ਦੀ ਮਾਹਿਰਾਂ ਦੇ ਸਮੂਹ ਵੱਲੋਂ ਘੋਖ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ ਕਿਹਾ ਕਿ ਉਹ ਜਾਸੂਸੀ ਦੇ ਦੋਸ਼ਾਂ ਦੀ ਜਾਂਚ ਲਈ ਕਮੇਟੀ ਗਠਿਤ ਕਰੇਗੀ। ਕੇਂਦਰ ਸਰਕਾਰ ਨੇ ਕੁਝ ਰਿਪੋਰਟਾਂ ਦੇ ਹਵਾਲੇ ਨਾਲ ਲਾੲੇ ਦੋਸ਼ਾਂ ਕਿ ਵਿਰੋਧੀ ਧਿਰ ਦੇ ਆਗੂਆਂ, ਪੱਤਰਕਾਰਾਂ ਤੇ ਕੁਝ ਹੋਰਨਾਂ ਨੂੰ ਨਿਸ਼ਾਨਾ ਬਣਾਉਣ ਲਈ ਇਜ਼ਰਾਇਲੀ ਪੈਗਾਸਸ ਸਪਾਈਵੇਅਰ (ਜਾਸੂਸੀ ਸਾਫਟਵੇਅਰ) ਦੀ ਵਰਤੋਂ ਕੀਤੀ ਗਈ ਸੀ, ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ’ਚ ਵਧੀਕ ਸਕੱਤਰ ਵੱਲੋਂ ਦਾਇਰ ਦੋ ਸਫ਼ਿਆਂ ਦੇ ਹਲਫ਼ਨਾਮੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸਰਕਾਰ ਇਸ ਮਸਲੇ ਨਾਲ ਜੁੜੇ ਸਾਰੇ ਪਹਿਲੂਆਂ ਦੀ ਘੋਖ ਲਈ ਮਾਹਿਰਾਂ ਦੀ ਇਕ ਕਮੇਟੀ ਗਠਿਤ ਕਰੇਗੀ।

Leave a Reply

Your email address will not be published.