ਨਵਜੋਤ ਸਿੱਧੂ ਮੁੜ ਵਿਧਾਨ ਸਭਾ ਵਿੱਚ ਪੁੱਜੇ, ਕੈਪਟਨ ਨਾਲ ਨਹੀਂ ਕੀਤੀ ਮੁਲਾਕਾਤ

ਚੰਡੀਗੜ੍ਹ, 19 ਅਕਤੂਬਰ
ਲਗਭਗ ਡੇਢ ਸਾਲ ਪੰਜਾਬ ਦੀ ਰਾਜਨੀਤੀ ਤੋਂ ਦੂਰ ਰਹੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਤਿੰਨ ਕੇਂਦਰੀ ਖੇਤੀ ਕਾਨੂੰਨਾਂ ’ਤੇ ਚਰਚਾ ਕਰਨ ਲਈ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੰਜਾਬ ਵਿਧਾਨ ਸਭਾ ਪਹੁੰਚੇ। ਵਿਧਾਨ ਸਭਾ ਜਾਣ ਤੋਂ ਪਹਿਲਾਂ ਉਨ੍ਹਾਂ ਵਿਧਾਇਕ ਪਰਗਟ ਸਿੰਘ ਨਾਲ ਮੀਟਿੰਗ ਕੀਤੀ। ਸੈਸ਼ਨ ਦੌਰਾਨ ਸਿੱਧੂ, ਕੈਪਟਨ ਅਮਰਿੰਦਰ ਸਿੰਘ ਨੂੰ ਨਹੀਂ ਮਿਲੇ ਜਦੋਂ ਕਿ ਉਨ੍ਹਾਂ ਹੋਰਨਾਂ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਸਿੱਧੁੂ ਨੇ ਕਸ਼ਮੀਰ ਵਿੱਚ ਪੁਲਵਾਮਾ ’ਚ ਹੋਏ ਹਮਲੇ ਬਾਅਦ ਸੱਦੇ ਸੈਸ਼ਨ ਵਿੱਚ ਸ਼ਮੂਲੀਅਤ ਕੀਤੀ ਸੀ।

Leave a Reply

Your email address will not be published. Required fields are marked *