ਪ੍ਰਚੂਨ ਮਹਿੰਗਾਈ ਦਰ ਜੁਲਾਈ ’ਚ 5.59 ਫ਼ੀਸਦ ਰਹੀ

ਦੇਸ਼ ’ਚ ਪ੍ਰਚੂਨ ਮਹਿੰਗਾਈ ਦਰ ਜੁਲਾਈ ’ਚ 5.59 ਫ਼ੀਸਦ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਖੁਰਾਕੀ ਵਸਤਾਂ ਦੀਆਂ ਕੀਮਤਾਂ ’ਚ ਨਰਮੀ ਕਾਰਨ ਮਹਿੰਗਾਈ ਦਰ ’ਚ ਗਿਰਾਵਟ ਨਜ਼ਰ ਆਈ ਹੈ। ਖਪਤਕਾਰ ਕੀਮਤ ਸੂਚਕ ਅੰਕ (ਸੀਪੀਆਈ) ’ਤੇ ਆਧਾਰਿਤ ਮਹਿੰਗਾਈ ਦਰ ਜੂਨ ’ਚ 6.26 ਫ਼ੀਸਦ ਸੀ ਜਦਕਿ ਜੁਲਾਈ 2020 ’ਚ ਇਹ 6.73 ਫ਼ੀਸਦ ਰਹੀ ਸੀ। ਇਸ ਮਹੀਨੇ ਦੇ ਸ਼ੁਰੂ ’ਚ ਭਾਰਤੀ ਰਿਜ਼ਰਵ ਬੈਂਕ ਨੇ ਸੀਪੀਆਈ 2021-22 ਦੌਰਾਨ 5.7 ਫ਼ੀਸਦ ਰਹਿਣ ਦਾ ਅਨੁਮਾਨ ਲਾਇਆ ਸੀ। ਵਿੱਤੀ ਵਰ੍ਹੇ ਦੀ ਦੂਜੀ ਤਿਮਾਹੀ ’ਚ ਮਹਿੰਗਾਈ ਦਰ 5.9, ਤੀਜੀ ’ਚ 5.3 ਅਤੇ ਚੌਥੀ ’ਚ 5.8 ਫ਼ੀਸਦ ਰਹਿਣ ਦਾ ਅਨੁਮਾਨ ਲਾਇਆ ਗਿਆ ਹੈ। ਸੀਪੀਆਈ ਮਹਿੰਗਾਈ ਦਰ 2022-23 ਦੀ ਪਹਿਲੀ ਤਿਮਾਹੀ ’ਚ 5.1 ਫ਼ੀਸਦ ਰਹਿਣ ਦਾ ਅਨੁਮਾਨ ਲਾਇਆ ਗਿਆ ਹੈ।

Leave a Reply

Your email address will not be published.