ਬੀਕੇਯੂ(ਉਗਰਾਹਾਂ) ਵੱਲੋਂ ਧਰਨੇ ਜਾਰੀ ਰੱਖਣ ਦਾ ਐਲਾਨ

ਲਹਿਰਾਗਾਗਾ, 21 ਅਕਤੂਬਰ

ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਅਤੇ ਨਵੇਂ ਸੋਧ ਬਿਲ ਪਾਸ ਕਰਨ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਨ੍ਹਾਂ ਸੋਧਾਂ ਨੂੰ ਰਾਜਪਾਲ ਅਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ ਡੀਜ਼ਲ ਪੰਪਾਂ ਅਤੇ ਭਾਜਪਾ ਦੇ ਆਗੂਆਂ ਅਤੇ ਸਮਰਥਕਾਂ ਖਿਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਥੇ ਧਰਨੇ ’ਚ ਹਰਦੀਪ ਕੌਰ ਗਿੱਦਿਆੜਣੀ, ਮਨਜੀਤ ਕੌਰ ਢੀਂਡਸਾ ਨੇ ਖੇਤੀ ਤੇ ਕਿਸਾਨ ਦੀ ਹੋਣੀ ਬਾਰੇ ਗੀਤ ਗਾਏ। ਧਰਨੇ ਨੂੰ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆ, ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਨੇ ਵਿਚਾਰ ਰੱਖੇ। ਲਹਿਰਾਗਾਗਾ ’ਚ ਲਹਿਲ ਖੁਰਦ ਦਾ ਰਿਲਾਇੰਸ ਪੈਟਰੋਲ ਪੰਪ ਇੱਕੀਵੇਂ ਦਿਨ ਵੀ ਰਿਹਾ ਬੰਦ ਰਿਹਾ। ਧਰਨਾਕਾਰੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ। ਧਰਨੇ ਨੂੰਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ,ਜ਼ਲ੍ਹਿਾ ਆਗੂ ਬਹਾਲ ਸਿੰਘ ਢੀਂਡਸਾ,ਦਰਸ਼ਨ ਸਿੰਘ ਚੰਗਾਲੀਵਾਲਾ ਅਤੇ ਬਲਾਕ ਦੇ ਆਗੂਆਂ ਲੀਲਾ ਸਿੰਘ ਚੋਟੀਆ, ਬਹਾਦਰ ਸਿੰਘ ਭੁਟਾਲ,ਸੂਬਾ ਸਿੰਘ ਸੰਗਤਪੁਰਾ,ਰਾਮ ਸਿੰਘ ਨੰਗਲਾ, ਕਰਨੈਲ ਸਿੰਘ ਗਨੋਟਾ ਅਤੇ ਮਾਸਟਰ ਗੁਰਚਰਨ ਸਿੰਘ ਖੋਖਰ, ਹਰਜੀਤ ਸਿੰਘ, ਜਸ਼ਨਦੀਪ ਕੌਰ, ਹਰਜਿੰਦਰ ਸਿੰਘ ਸਮੇਤ ਨੌਜਵਾਨ ਮੁੰਡੇ- ਕੁੜੀਆਂ ਨੇ ਸੰਬਧਨ ਕੀਤਾ ।

Leave a Reply

Your email address will not be published. Required fields are marked *