ਅਕਤੂਬਰ ’ਚ ਹੋਵੇਗਾ ਕਰੋਨਾ ਦੀ ਤੀਜੀ ਲਹਿਰ ਦਾ ਸਿਖਰ

ਆਫ਼ਤ ਪ੍ਰਬੰਧਨ ਬਾਰੇ ਕੌਮੀ ਸੰਸਥਾ (ਐੱਨਆਈਡੀਐੱਮ) ਤਹਿਤ ਗਠਿਤ ਮਾਹਿਰਾਂ ਦੀ ਇਕ ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਅਕਤੂਬਰ ਦੇ ਅਖੀਰ ਵਿੱਚ ਕਰੋਨਾਵਾਇਰਸ ਦੀ ਤੀਜੀ ਲਹਿਰ ਆਪਣੇ ਸਿਖਰ ’ਤੇ ਹੋਵੇਗੀ। ਗ੍ਰਹਿ ਮੰਤਰਾਲੇ ਦੇ ਹੁਕਮਾਂ ਤਹਿਤ ਗਠਿਤ ਕਮੇਟੀ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੌਂਪੀ ਰਿਪੋਰਟ ਵਿੱਚ ਬੱਚਿਆਂ, ਜਿਨ੍ਹਾਂ ਨੂੰ ਸ਼ਾਇਦ ਤੀਜੀ ਲਹਿਰ ਦੌਰਾਨ ਸਭ ਤੋਂ ਵੱਧ ਜੋਖ਼ਮ ਦਰਪੇਸ਼ ਰਹੇਗਾ, ਲਈ ਹੁਣ ਤੋਂ ਹੀ ਬਿਹਤਰ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *