ਬਰਨਾਲਾ: ਕਿਸਾਨਾਂ ਦਾ ਧਰਨਾ ਜਾਰੀ

ਬਰਨਾਲਾ

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਸਟੇਸ਼ਨ ‘ਤੇ ਲਾਏ ਧਰਨੇ ਦੌਰਾਨ ਅੱਜ ਬੁਲਾਰਿਆਂ ਨੇ ਅੱਜ ਕਿਹਾ ਕਿਸਾਨ ਅੰਦੋਲਨ ਦੇਸ਼-ਵਿਆਪੀ ਹੈ ਅਤੇ ਸਮਾਜ ਦੇ ਵੱਖ ਵੱਖ ਵਰਗਾਂ ਨੂੰ ਆਪਣੇ ਕਲਾਵੇ ਵਿੱਚ ਲੈ ਰਿਹਾ ਹੈ। ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ,ਗੁਰਨਾਮ ਸਿੰਘ ਠੀਕਰੀਵਾਲਾ,ਜਗਸੀਰ ਸਿੰਘ ਸੀਰਾ, ਨਛੱਤਰ ਸਿੰਘ ਸਹੌਰ, ਰਣਧੀਰ ਸਿੰਘ ਰਾਜਗੜ੍ਹ, ਮੇਲਾ ਸਿੰਘ ਕੱਟੂ, ਜਸਪਾਲ ਕੌਰ ਕਰਮਗੜ੍ਹ, ਕਾਕਾ ਸਿੰਘ ਫਰਵਾਹੀ, ਬਲਜੀਤ ਸਿੰਘ ਖੰਗੂੜਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗੰਨੇ ਦੀ ਕੀਮਤ ਵਿੱਚ ਪੰਜ ਰੁਪਏ ਪ੍ਰਤੀ ਕੁਇੰਟਲ ਦਾ ਵਾਧੇ ਨੂੰ ਮਜ਼ਾਕ ਕਰਾਰ ਦਿੱਤਾ ਹੈ। ਉਧਰ ਰਿਲਾਇੰਸ ਮਾਲ ਬਰਨਾਲਾ ਅੱਗੇ ਲੱਗਿਆ ਧਰਨਾ ਅੱਜ 332ਵੇਂ ਦਿਨ ਵੀ ਪੂਰੇ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਧਰਨੇ ਨੂੰ ਮੇਜਰ ਸਿੰਘ, ਬਲਵਿੰਦਰ ਸਿੰਘ, ਜਰਨੈਲ ਸਿੰਘ ਤੇ ਦਲੀਪ ਸਿੰਘ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *