ਸੜਕ ਹਾਦਸੇ ਵਿੱਚ ਦੋ ਹਲਾਕ

ਬਲਾਚੌਰ

ਬੀਤੀ ਰਾਤ ਬਲਾਚੌਰ-ਗੜ੍ਹਸ਼ੰਕਰ ਮਾਰਗ ’ਤੇ ਪਿੰਡ ਬਕਾਪੁਰ ਲਾਗੇ ਪੈਂਚਰ ਹੋਈ ਖੜ੍ਹੀ ਗੱਡੀ ਦਾ ਟਾਇਰ ਬਦਲ ਰਹੇ ਦੋ ਵਿਅਕਤੀਆਂ ਨੂੰ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦਿੱਤੀ ਗਈ ਜਿਸ ਕਾਰਨ ਦੋਵਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਹਲਵਾ ਕੱਦੂ ਦੀ ਸਬਜ਼ੀ ਨਾਲ ਭਰੀ ਇੱਕ ਗੱਡੀ ਗੜ੍ਹਸ਼ੰਕਰ ਤੋਂ ਬਲਾਚੌਰ ਵੱਲ ਜਾ ਰਹੀ ਸੀ ਅਤੇ ਬਕਾਪੁਰ ਲਾਗੇ ਪਹੁੰਚਣ ’ਤੇ ਗੱਡੀ ਦਾ ਟਾਇਰ ਪੈਂਚਰ ਹੋ ਗਿਆ। ਡਰਾਈਵਰ ਗੱਡੀ ਨੂੰ ਸਾਈਡ ’ਤੇ ਖੜ੍ਹੀ ਕਰਕੇ ਟਾਇਰ ਬਦਲ ਰਿਹਾ ਸੀ ਕਿ ਗੜ੍ਹਸ਼ੰਕਰ ਵਾਲੇ ਪਾਸਿਓਂ ਹੀ ਆਏ ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਚਾਲਕ ਅਤੇ ਉਸ ਦੇ ਨਾਲ ਦੇ ਵਿਅਕਤੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਅਤੇ ਦੋਵਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਪੁੱਤਰ ਚੰਦਰਪਾਲ ਅਤੇ ਮਹੀਪਾਲ ਪੁੱਤਰ ਫੂਲ ਸਿੰਘ ਵਾਸੀ ਬੀਹੜਾਂ ਵਜੋਂ ਹੋਈ। ਵਾਹਨ ਚਾਲਕ ਵਾਹਨ ਸਮੇਤ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਥਾਣਾ ਸਦਰ ਬਲਾਚੌਰ ਦੇ ਮੁਖੀ ਸਬ ਇੰਸਪੈਕਟਰ ਅਵਤਾਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਲਾਸ਼ਾਂ ਨੂੰ ਸਿਵਲ ਹਸਪਤਾਲ ਬਲਾਚੌਰ ਦੇ ਮੁਰਦਾ ਘਰ ਵਿੱਚ ਰੱਖ ਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published.