‘ਆਪ’ ਨੇ ਬਠਿੰਡਾ ’ਚ ਨਸ਼ਾ ਤਸਕਰੀ ਸਬੰਧੀ ਸਰਕਾਰ ’ਤੇ ਉਂਗਲ ਚੁੱਕੀ

ਬਠਿੰਡਾ

ਪਿਛਲੇ ਦੋ ਹਫ਼ਤਿਆਂ ਦੌਰਾਨ ਬਠਿੰਡਾ ਜ਼ਿਲ੍ਹੇ ’ਚ ਹੋਈਆਂ 5 ਸ਼ੱਕੀ ਮੌਤਾਂ ਬਾਰੇ ਆਮ ਆਦਮੀ ਪਾਰਟੀ (ਯੂਥ ਵਿੰਗ) ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਨੇ ਹਾਕਮ ਧਿਰ ਨੂੰ ਕਟਹਿਰੇ ’ਚ ਖੜ੍ਹੀ ਕਰਦਿਆਂ ਦਾਅਵਾ ਕੀਤਾ ਹੈ ਕਿ ਮੌਤਾਂ ਦਾ ਕਾਰਣ ‘ਨਸ਼ਾ’ ਸੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਿਨੀਂ ਜ਼ਿਲ੍ਹੇ ’ਚ ਹੋਈਆਂ 25-30 ਸਾਲ ਦੇ ਪੰਜ ਨੌਜਵਾਨਾਂ ਦੀਆਂ ਮੌਤਾਂ ਤੋਂ ਬਾਅਦ ਵੀ ਨਸ਼ਾ ਤਸਕਰਾਂ ਦੀਆਂ ਲਗਾਮਾਂ ਕਸਣਲਈ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਰਕਾਰ ਨੂੰ ਸੁਆਲ ਕੀਤਾ ਕਿ ਜਵਾਬ ਦਿੱਤਾ ਜਾਵੇ, ਇਨ੍ਹਾਂ ਅਣਆਈਆਂ ਮੌਤਾਂ ਲਈ ਜ਼ਿੰਮੇਵਾਰ ਕੌਣ ਹੈ? ਇਸ ਮੌਕੇ ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਜਨਰਲ ਸਕੱਤਰ ਨਰਿੰਦਰ ਸਿੰਘ ਸਿੱਧੂ, ਕੁਲਵਿੰਦਰ ਸਿੰਘ, ਨਵਦੀਪ ਸਿੰਘ, ਨਿਰਮਲ ਸਿੰਘ, ਰਾਜਵੀਰ ਸਿੰਘ, ਬਲਜਿੰਦਰ ਬਰਾੜ, ਜਗਤਾਰ ਸਿੰਘ, ਯਾਦਵਿੰਦਰ ਸਿੰਘ, ਜੰਟਾ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.