ਸਾਬਕਾ ਮੰਤਰੀ ਮਲੂਕਾ ਨੂੰ ਮਨਾਉਣ ਲਈ ਪੁੱਜੇ ਬਿਕਰਮ ਮਜੀਠੀਆ, ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਨੇ ਕੀਤਾ ਫੋਨ

 

ਗੁਰਤੇਜ ਸਿੰਘ ਸਿੱਧੂ, ਬਠਿੰਡਾ : ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਾ ਦੇਣ ਤੇ ਨਾਰਾਜ਼ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਮਨਾਉਣ ਕਵਾਇਦ ਸ਼ੁਰੂ ਹੋ ਗਈ ਹੈ। ਉਨ੍ਹਾਂ ਨੂੰ ਮਨਾਉਣ ਲਈ ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੂਕਾ ਨਾਲ ਫੋਨ ਤੇ ਰਾਬਤਾ ਕਾਇਮ ਕੀਤਾ ਉੱਥੇ ਹੀ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਨ੍ਹਾਂ ਦੇ ਘਰ ਪੁੱਜੇ। ਮਜੀਠੀਆ ਨੇ ਸਾਬਕਾ ਮੰਤਰੀ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਨਾਲ ਕਰੀਬ ਡੇਢ ਘੰਟਾ ਲੰਬੀ ਗੱਲਬਾਤ ਕੀਤੀ। ਭਾਵੇਂ ਮੀਟਿੰਗ ਦੇ ਪੂਰੇ ਵੇਰਵੇ ਪ੍ਰਾਪਤ ਨਹੀਂ ਹੋ ਸਕੇ ਪਰ ਮਜੀਠੀਆ ਨੇ ਮਲੂਕਾ ਦੀ ਨਾਰਾਜ਼ਗੀ ਨੂੰ ਦੂਰ ਕਰਨ ਦਾ ਯਤਨ ਕੀਤਾ। ਉਨ੍ਹਾਂ ਸਿਕੰਦਰ ਸਿੰਘ ਮਲੂਕਾ ਨੂੰ ਪਾਰਟੀ ਦਾ ਵਫਾਦਾਰ ਤੇ ਨਿਡਰ ਆਗੂ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਮਿਹਨਤ ਕੀਤੀ ਹੈ ਇਸ ਲਈ ਅਕਾਲੀ ਦਲ ਵਿੱਚ ਉਨ੍ਹਾਂ ਦਾ ਬਹੁਤ ਵੱਡਾ ਕੱਦ ਤੇ ਮਾਣ ਸਤਿਕਾਰ ਹੈ। ਬਿਕਰਮ ਮਜੀਠੀਆ ਨੇ ਸਿਕੰਦਰ ਸਿੰਘ ਮਲੂਕਾ ਅਤੇ ਗੁਰਪ੍ਰੀਤ ਸਿੰਘ ਮਲੂਕਾ ਨਾਲ ਆਪਣੀ ਤਸਵੀਰ ਵੀ ਫੇਸਬੁੱਕ ਪੇਜ ਤੇ ਸਾਂਝੀ ਕੀਤੀ ਹੈ।

 

Leave a Reply

Your email address will not be published.