ਪਟਿਆਲਾ: ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੇ ਮੈਡੀਕਲ ਕਾਲਜ ਦਾ ਗੇਟ ਬੰਦ ਕੀਤਾ

ਪਟਿਆਲਾ,

ਇਥੋਂ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਚੌਥਾ ਦਰਜਾ ਮੁਲਾਜ਼ਮਾਂ ਨੂੰ ਦੋ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੇ ਰੋਸ ਵਜੋਂ ਅੱਜ ਮੈਡੀਕਲ ਕਾਲਜ ਦਾ ਮੁੱਖ ਗੇਟ ਬੰਦ ਕਰ ਦਿੱਤਾ। ਇਸੇ ਦੌਰਾਨ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਰਾਜਿੰਦਰਾ ਹਸਪਤਾਲ, ਟੀਬੀ ਹਸਪਤਾਲ ਅਤੇ ਮੈਡੀਕਲ ਕਾਲਜ ਦੇ ਵੱਖ ਵੱਖ ਵਰਗਾਂ ਦੇ 400 ਦੇ ਕਰੀਬ ਮੁਲਜ਼ਮ ਕਈ ਦਿਨਾਂ ਤੋਂ ਹੜਤਾਲ ’ਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਨਿੱਤ ਦਿਨ ਰੋਸ ਰੈਲੀ ਤੇ ਰੋਸ ਮਾਰਚ ਕੀਤਾ ਜਾ ਰਿਹਾ ਹੈ।

Leave a Reply

Your email address will not be published.