ਅਕਾਲੀ ਦਲ ਨੇ ਬਸਪਾ ਨਾਲ ਦੋ ਹਲਕੇ ਬਦਲੇ: ਕਪੂਰਥਲਾ ਤੇ ਸ਼ਾਮ ਚੁਰਾਸੀ ਛੱਡੇ ਅਤੇ ਅੰਮ੍ਰਿਤਸਰ (ਉੱਤਰੀ) ਤੋਂ ਅਨਿਲ ਜੋਸ਼ੀ ਤੇ ਸੁਜਾਨਪੁਰ ਤੋਂ ਰਾਜ ਕੁਮਾਰ ਉਮੀਦਵਾਰ ਐਲਾਨੇ

ਚੰਡੀਗੜ੍ਹ,

ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਭਾਈਵਾਲ ਬਸਪਾ ਨਾਲ ਦੋ ਵਿਧਾਨ ਸਭਾ ਹਲਕਿਆਂ ਦੀ ਅਦਲਾ-ਬਦਲੀ ਕੀਤੀ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਬਸਪਾ ਹੁਣ ਕਪੂਰਥਲਾ ਤੇ ਸ਼ਾਮ ਚੁਰਾਸੀ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦੋਂ ਕਿ ਅਕਾਲੀ ਦਲ ਅੰਮ੍ਰਿਤਸਰ (ਉੱਤਰੀ) ਅਤੇ ਸੁਜਾਨਪੁਰ ਤੋਂ ਚੋਣ ਲੜੇਗਾ। ਅਕਾਲੀ ਦਲ ਨੇ ਅੰਮ੍ਰਿਤਸਰ ਉੱਤਰੀ ਤੋਂ ਭਾਜਪਾ ਛੱਡ ਕੇ ਅਕਾਲੀ ਦਲ ’ਚ ਆਏ ਅਨਿਲ ਜੋਸ਼ੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸੇ ਤਰ੍ਹਾਂ ਸੁਜਾਨਪੁਰ ਤੋਂ ਭਾਜਪਾ ਛੱਡ ਕੇ ਆਏ ਰਾਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ।

Leave a Reply

Your email address will not be published.