ਨਹੀਂ ਰਹੇ ਪ੍ਰਣਬ ਮੁਖਰਜੀ, ਕਈ ਦਿਨਾਂ ਤੋਂ ਸੀ ਬਿਮਾਰ

ਨਵੀਂ ਦਿੱਲੀ: 84 ਸਾਲਾ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਮੌਤ ਹੋ ਗਈ। ਪ੍ਰਣਬ ਮੁਖਰਜੀ ਦਾ ਇਸ ਮਹੀਨੇ ਦਿਮਾਗ ਦੀ ਸਰਜਰੀ ਹੋਈ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਹੈ। ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।


ਪ੍ਰਣਬ ਮੁਖਰਜੀ ਨੂੰ ਕੋਰੋਨਾਵਾਇਰਸ ਪੋਜ਼ੇਟਿਵ ਸੀ ਅਤੇ ਹਾਲ ਹੀ ਵਿੱਚ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਪ੍ਰਣਬ ਮੁਖਰਜੀ ਸਾਲ 2012 ਵਿਚ ਦੇਸ਼ ਦੇ ਰਾਸ਼ਟਰਪਤੀ ਬਣੇ ਸੀ ਤੇ 2017 ਤੱਕ ਉਹ ਰਾਸ਼ਟਰਪਤੀ ਰਹੇ। ਸਾਲ 2019 ਵਿਚ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਤ ਕੀਤਾ ਗਿਆ।

ਪ੍ਰਣਬ ਮੁਖਰਜੀ ਦੀ ਸਿਹਤ ਖਰਾਬ ਹੋਣ ਕਾਰਨ 10 ਅਗਸਤ ਨੂੰ ਉਨ੍ਹਾਂ ਨੂੰ ਦਿੱਲੀ ਦੇ ਆਰਆਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।  ਉਨ੍ਹਾਂ ਦੇ ਦਿਮਾਗ ਵਿਚ ਖੂਨ ਦੇ ਗਤਲੇ ਬਣਨ ਤੋਂ ਬਾਅਦ ਸਰਜਰੀ ਕੀਤੀ ਗਈ ਸੀ।

ਰਾਸ਼ਟਰਪਤੀ ਸਮੇਤ ਕਈ ਦਿੱਗਜਾਂ ਨੇ ਸ਼ਰਧਾਂਜਲੀ ਭੇਟ ਕੀਤੀ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਪ੍ਰਣਬ ਮੁਖਰਜੀ ਦੀ ਮੌਤ ‘ਤੇ ਸ਼ਰਧਾਂਜਲੀ ਭੇਟ ਕੀਤੀ। ਰਾਮਨਾਥ ਕੋਵਿੰਦ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਪ੍ਰਣਬ ਮੁਖਰਜੀ ਦੇ ਦੇਹਾਂਤ ਦੀ ਖ਼ਬਰ ਸੁਣਕੇ ਦੁਖ ਹੋਇਆ। ਉਨ੍ਹਾਂ ਦਾ ਵਿਦਾ ਹੋਣਾ ਇੱਕ ਯੁੱਗ ਦਾ ਅੰਤ ਹੈ। ਪ੍ਰਣਬ ਮੁਖਰਜੀ ਨੇ ਦੇਸ਼ ਦੀ ਸੇਵਾ ਕੀਤੀ, ਅੱਜ ਉਨ੍ਹਾਂ ਦੇ ਜਾਣ ਨਾਲ ਪੂਰਾ ਦੇਸ਼ ਦੁਖੀ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਕਿ ਭਾਰਤ ਰਤਨ ਸ੍ਰੀ ਪ੍ਰਣਬ ਮੁਖਰਜੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ। ਉਨ੍ਹਾਂ ਨੇ ਸਾਡੀ ਕੌਮ ਦੇ ਵਿਕਾਸ ਮਾਰਗ ‘ਤੇ ਅਮਿੱਟ ਛਾਪ ਛੱਡੀ ਹੈ। ਇੱਕ ਵਿਦਵਾਨ, ਇੱਕ ਰਾਜਨੇਤਾ, ਉਹ ਸਮਾਜ ਦੇ ਸਾਰੇ ਵਰਗਾਂ ਵਲੋਂ ਪ੍ਰਸੰਸਾਯੋਗ ਸੀ।

ਚਿਰਾਗ ਪਾਸਵਾਨ ਨੇ ਕਿਹਾ, “ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਦੇਹਾਂਤ ਦੀ ਦੁਖਦਾਈ ਖ਼ਬਰ ਮਿਲੀ। ਮੇਰੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਪ੍ਰਭੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਨੂੰ ਸਹਿਣ ਕਰਨ ਦੀ ਤਾਕਤ ਦੇਵੇ।

Leave a Reply

Your email address will not be published.