ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਖੁੱਲ੍ਹੇਗੀ
ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਖੁੱਲ੍ਹੇਗੀ
ਚੰਡੀਗੜ੍ਹ, 5 ਅਕਤੂਬਰ: (ਪ.ਨ. ਟੀਮ) – ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਕਰੀਬ ਢਾਈ ਸਾਲ ਬਾਅਦ ਖੁੱਲ੍ਹਣ ਜਾ ਰਹੀ ਹੈ। ਜਿਸ ਨਾਲ ਨਸ਼ੇ ਦੇ ਵਪਾਰੀਆਂ ਦੇ ਭੇਦ ਖੁੱਲ੍ਹਣਗੇ। ਉਨ੍ਹਾਂ ਨੇ ਕਿਹਾ ਕਿ ਜੇਕਰ ਅਦਾਲਤ ਵਲੋਂ ਮਾਮਲੇ ਵਿਚ ਸ਼ਾਮਲ ਲੋਕਾਂ ਦੇ ਨਾਂਅ ਲਏ ਗਏ ਤਾਂ ਇਹ ਪੰਜਾਬ ਦੇ ਪੀੜਤ ਨੌਜਵਾਨਾਂ ਤੇ ਦੁਖੀ ਮਾਂਵਾਂ ਦੀ ਜਿੱਤ ਹੋਵੇਗੀ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਮਾਮਲੇ ਵਿਚ ਸ਼ਾਮਲ ਲੋਕਾਂ ਨੂੰ ਬੇਮਿਸਾਲ ਸਜ਼ਾਵਾਂ ਮਿਲਣਗੀਆਂ ਅਤੇ ਨਸ਼ੇ ਦੇ ਵਪਾਰ ਨੂੰ ਆਉਣ ਵਾਲੀਆਂ ਪੀੜੀਆਂ ਤੱਕ ਠੱਲ੍ਹ ਪਏਗੀ।