ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਜਲੰਧਰ ’ਚ ਕੇਸ
ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਜਲੰਧਰ ’ਚ ਕੇਸ
ਧਾਰਮਿਕ ਭਾਵਨਾਵਾਂ ਭੜਕਾਉਣ ਦਾ ਦੋਸ਼
ਜਲੰਧਰ 5 ਅਕਤੂਬਰ (ਪ.ਨ. ਟੀਮ)- ਜਲੰਧਰ ਪੁਲਿਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ’ਚ ਕੇਸ ਦਰਜ ਕੀਤਾ ਹੈ। ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤੱਲਣ ਦੇ ਬਿਆਨਾਂ ’ਤੇ ਪੰਜਾਬੀ ਗਾਇਕ ਦੀਪ ਸਿੱਧੂ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ। ਦੀਪ ਸਿੱਧੂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਇਕ ਵੀਡੀਓ ’ਚ ਵਾਲਮੀਕਿ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਬਦ ਕਹੇ ਹਨ। ਇਹ ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਗਈ ਹੈ। ਇਸ ਵੀਡੀਓ ਦਾ ਸਬੰਧਿਤ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਥਾਣਾ ਬਾਰਾਦਰੀ ਦੀ ਪੁਲਿਸ ਨੇ ਆਈਟੀ ਐਕਟ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ, ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਜੱਸੀ ਤੱਲਣ ਸਮੇਤ ਹੋਰ ਲੋਕਾਂ ਨੇ ਸਿੱਧੂ ਦੀ ਗ੍ਰਿਫ਼ਤਾਰੀ ਮੰਗੀ ਹੈ।