ਕਾਬੁਲ ਦੇ ਗੁਰੂ ਘਰ ‘ਚ ਹਥਿਆਰਬੰਦ ਵਿਅਕਤੀਆਂ ਵੱਲੋਂ ਭੰਨ-ਤੋੜ

ਕਾਬੁਲ ਦੇ ਗੁਰੂ ਘਰ ‘ਚ ਹਥਿਆਰਬੰਦ ਵਿਅਕਤੀਆਂ ਵੱਲੋਂ ਭੰਨ-ਤੋੜ

ਸਿੱਖ ਤੇ ਹਿੰਦੂ ਭਾਈਚਾਰੇ ਵਿੱਚ ਸਹਿਮ

ਕਾਬੁਲ 6 ਅਕਤੂਬਰ (ਪ.ਨ. ਟੀਮ)- ਅਫਗਾਨਿਸਤਾਨ ‘ਚ ਫੈਲੀ ਹੋਈ ਅਰਾਜਕਤਾ ਤਹਿਤ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ਦੀ ਭੰਨ-ਤੋੜ ਕੀਤੀ ਹੈ। ਇਹ ਹਥਿਆਰਬੰਦ ਵਿਅਕਤੀ ਗੁਰਦੁਆਰੇ ਵਿਚ ਤਲਾਸ਼ੀ ਲੈਣ ਦੇ ਨਾਂ ’ਤੇ ਦਾਖ਼ਲ ਹੋਏ ਸਨ। ਸੂਤਰਾਂ ਅਨੁਸਾਰ ਇਨ੍ਹਾਂ ਹਥਿਆਰਬੰਦ ਵਿਅਕਤੀਆਂ ਨੇ ਗੁਰਦੁਆਰੇ ਦੇ ਸੁਰੱਖਿਆ ਕਰਮਚਾਰੀਆਂ ਦੇ ਹੱਥ ਬੰਨ੍ਹ ਦਿੱਤੇ ਅਤੇ ਸੀਸੀਟੀਵੀ ਕੈਮਰਿਆਂ ਦੀ ਭੰਨ-ਤੋੜ ਕੀਤੀ । ਇਸ ਸਬੰਧੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਤਾਲਿਬਾਨ ਸਰਕਾਰ ਦੇ ਅਧਿਕਾਰੀਆਂ ਕੋਲ ਰੋਸ ਦਰਜ ਕਰਾਇਆ ਹੈ। ਲਗਪਗ ਦਰਜਨ ਭਰ ਅਣਪਛਾਤੇ ਹਥਿਆਰਬੰਦ ਵਿਅਕਤੀ ਕਾਬੁਲ ਦੇ ਗੁਰਦੁਆਰੇ ਵਿੱਚ ਜਬਰੀ ਦਾਖ਼ਲ ਹੋਏ ਤੇ ਉਨ੍ਹਾਂ ਨੇ ਸਿੱਖ ਸੰਗਤ ਨੂੰ ਡਰਾਇਆ ਧਮਕਾਇਆ। ਇਸ ਘਟਨਾ ਤੋਂ ਬਾਅਦ ਉੱਥੇ ਰਹਿ ਰਹੇ ਹਿੰਦੂ-ਸਿੱਖ ਪਰਿਵਾਰਾਂ ਵਿਚ ਡਰ ਅਤੇ ਸਹਿਮ ਹੈ। ਉਨ੍ਹਾਂ ਤਾਲਿਬਾਨ ਸਰਕਾਰ ਕੋਲੋਂ ਸੁਰੱਖਿਆ ਦੀ ਮੰਗ ਕੀਤੀ ਹੈ।

Leave a Reply

Your email address will not be published.