ਲਖੀਮਪੁਰ ਖੂਨੀ ਕਾਂਢ: ਮ੍ਰਿਤਕ ਕਿਸਾਨਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਦੇਣ ਦਾ ਐਲਾਨ

ਲਖੀਮਪੁਰ ਖੂਨੀ ਕਾਂਢ: ਮ੍ਰਿਤਕ ਕਿਸਾਨਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ ਵੱਲੋਂ 50-50 ਲੱਖ ਰੁਪਏ ਦੇਣ ਦਾ ਐਲਾਨ
ਚੰਡੀਗੜ੍ਹ 6 ਅਕਤੂਬਰ (ਪ.ਨ. ਟੀਮ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਚਾਰ ਕਿਸਾਨਾਂ ਤੇ ਇੱਕ ਪੱਤਰਕਾਰ ਲਈ ਮਾਲੀ ਮੱਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ਵਿੱਚ ਭਾਜਪਾ ਆਗੂਆਂ ਦੇ ਕਾਫਲੇ ਵੱਲੋਂ ਬੇਰਹਿਮੀ ਨਾਲ ਦਰੜਨ ਕਾਰਨ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰਾਂ ਦੇ ਵਾਰਿਸਾਂ ਨੂੰ ਪੰਜਾਬ ਸਰਕਾਰ 50-50 ਲੱਖ ਰੁਪਏ ਦੇਵੇਗੀ। ਦੱਸਣਯੋਗ ਹੈ ਕਿ ਸ. ਚੰਨੀ ਵੀ ਕਾਂਗਰਸੀ ਦਲ ਨਾਲ ਲਖੀਮਪੁਰ ਲਈ ਰਵਾਨਾ ਹੋ ਚੁੱਕੇ ਹਨ।

Leave a Reply

Your email address will not be published. Required fields are marked *