ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਯੂ.ਪੀ. ਪੁਲਿਸ ਵੱਲੋਂ ਹਿਰਾਸਤ ‘ਚ

ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਯੂ.ਪੀ. ਪੁਲਿਸ ਵੱਲੋਂ ਹਿਰਾਸਤ ‘ਚ
ਚੰਡੀਗਡ਼੍ਹ 7 ਅਕਤੂਬਰ (ਪ.ਨ. ਟੀਮ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਅੱਜ ਚੰਡੀਗੜ੍ਹ ਤੋਂ ਲਖੀਮਪੁਰ ਲਈ ਰਵਾਨਾ ਹੋਇਆ ਕਾਫਲਾ ਉੱਤਰ ਪ੍ਰਦੇਸ਼ ਪੁਲਿਸ ਨੇ ਹਰਿਆਣਾ-ਯੂਪੀ ਬਾਰਡਰ ’ਤੇ ਰੋਕ ਲਿਆ ਹੈ। ਸ. ਸਿੱਧੂ, ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਸਮੇਤ ਸ਼ਾਹਜਹਾਂਪੁਰ ਚੌਕੀ ਵਿਚ ਰੱਖੇ ਗਏ ਹਨ, ਜਿੱਥੇ ਉਹ ਧਰਨੇ ’ਤੇ ਬੈਠੇ ਗਏ ਹਨ। ਨਵਜੋਤ ਸਿੰਘ ਸਿੱਧੂ ਤੇ ਸਾਥੀਆਂ ਨੂੰ ਜਿਸ ਸਮੇਂ ਰੋਕਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਾਂ ਤਾਂ ਸਾਨੂੰ ਗ੍ਰਿਫ਼ਤਾਰ ਕੀਤਾ ਜਾਵੇ ਜਾਂ ਅੱਗੇ ਜਾਣ ਦਿੱਤਾ ਜਾਵੇ। ਇਹ ਸਾਡਾ ਮੌਲਿਕ ਅਧਿਕਾਰ ਹੈ ਕਿ ਅਸੀਂ ਰੋਸ ਪ੍ਰਦਰਸ਼ਨ ਕਰ ਸਕੀਏ। ਪਰ ਪੁਲਿਸ ਦਾ ਤਰਕ ਹੈ ਕਿ ਏਨੀ ਵੱਡੀ ਗਿਣਤੀ ਵਿਚ ਲੋਕਾਂ ਦੇ ਜਾਣ ਨਾਲ ਕਾਨੂੰਨ ਵਿਵਸਥਾ ਵਿਘੜ ਸਕਦੀ ਹੈ ਅਤੇ ਨਾਲ ਹੀ ਧਾਰਾ 144 ਦੀ ਉਲੰਘਣਾ ਹੈ। ਨਵਜੋਤ ਸਿੰਘ ਸਿੱਧੂ ਨਾਲ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਗਟ ਸਿੰਘ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮਦਨ ਲਾਲ ਜਲਾਲਪੁਰ, ਹਰਜੋਤ ਕਮਲ ਤੇ ਸਤਿਕਾਰ ਕੌਰ ਗਹਿਰੀ ਆਦਿ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

Leave a Reply

Your email address will not be published. Required fields are marked *