ਲਖੀਮਪੁਰ ਖੀਰੀ ਘਟਨਾ ਸੋਚੀ ਸਮਝੀ ਘਟਨਾ, ਸੰਯੁਕਤ ਕਿਸਾਨ ਮੋਰਚੇ ਨੇ ਐਲਾਨੇ ਨਵੇਂ ਪ੍ਰੋਗਰਾਮ

ਲਖੀਮਪੁਰ ਖੀਰੀ ਘਟਨਾ ਸੋਚੀ ਸਮਝੀ ਘਟਨਾ,  ਸੰਯੁਕਤ ਕਿਸਾਨ ਮੋਰਚੇ ਨੇ ਐਲਾਨੇ ਨਵੇਂ ਪ੍ਰੋਗਰਾਮ

ਨਵੀਂ ਦਿੱਲੀ, 9 ਅਕਤੂਬਰ (ਪ.ਨ. ਟੀਮ)- ਲਖੀਮਪੁਰ ਖੀਰੀ ਘਟਨਾ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਹਮਲਾਵਰਾਂ ਅਜਿਹਾ ਕਰਕੇ ਕਿਸਾਨਾਂ ਨੂੰ ਡਰਾਉਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਪ੍ਰਤੀ ਹਿੰਸਕ ਪਹੁੰਚ ਅਪਣਾਈ ਹੈ ਪਰ ਕਿਸਾਨ ਹਿੰਸਾ ਦਾ ਰਾਹ ਨਹੀਂ ਅਪਣਾਉਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਦਰਸ਼ਨ ਪਾਲ ਨੇ ਦਿੱਲੀ ਵਿਖੇ ਪ੍ਰੈੱਸ ਕਲੱਬ ਆਫ ਇੰਡੀਆ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਕਿਸਾਨ ਨੇਤਾ ਜੋਗਿੰਦਰ ਸਿੰਘ ਉਗਰਾਹਾਂ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਤੇ ਉਸ ਦੇ ਪੁੱਤ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਸ੍ਰੀ ਯੋਗੇਂਦਰ ਯਾਦਵ ਨੇ ਕਿਹਾ ਕਿ ਦੁਸਹਿਰੇ ’ਤੇ 15 ਅਕਤੂਬਰ ਨੂੰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਫੂਕੇ ਜਾਣਗੇ। ਉਨ੍ਹਾਂ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਰੇਲਾਂ ਰੋਕਣ ਦਾ ਸੱਦਾ ਦਿੱਤਾ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।ਕਿਸਾਨ ਆਗੂਆਂ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ, ਜੋ ਸਮਝੌਤਾ ਤਿੰਨ ਮੰਗਾਂ ’ਤੇ ਹੋਇਆ ਹੈ, ਉਹ ਸਥਾਨ ਕਿਸਾਨਾਂ ਪਰਿਵਾਰਾਂ ਤੇ ਦਸ ਹਜ਼ਾਰ ਲੋਕਾਂ ਦੀ ਸਹਿਮਤੀ ਨਾਲ ਹੋਇਆ ਸੀ। ਮੋਰਚੇ ਵੱਲੋਂ ਉਤਰ ਪ੍ਰਦੇਸ਼ ਦੀ ਪੁਲੀਸ ਜਾਂਚ ’ਚ ਬੇਭਰੋਸਾਗੀ ਪ੍ਰਗਟਾਈ ਗਈ।

Leave a Reply

Your email address will not be published. Required fields are marked *