ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਨਾ-ਮਨਜ਼ੂਰ
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਨਾ-ਮਨਜ਼ੂਰ
ਮੰਤਰੀ ਮੰਡਲ ਦੀ ਮੀਟਿੰਗ ‘ਚ ਹੋਏ ਸ਼ਾਮਲ
ਚੰਡੀਗੜ੍ਹ 11 ਅਕਤੂਬਰ (ਪ.ਨ. ਟੀਮ)- ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਅਸਤੀਫੇ ਮਗਰੋਂ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਗਿਆ। ਉਹ ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਬੇਸ਼ੱਕ ਨਵਜੋਤ ਸਿੱਧੂ ਤੇ ਰਜੀਆ ਸੁਲਤਾਨਾ ਦਾ ਅਸਤੀਫਾ ਮਨਜ਼ੂਰ ਨਹੀਂ ਹੋਇਆ ਸੀ ਪਰ ਅਜੇ ਤੱਕ ਇਹ ਭੇਤ ਬਣਿਆ ਹੋਇਆ ਸੀ ਕਿ ਇਨ੍ਹਾਂ ਨੇਤਾਵਾਂ ਦਾ ਅਗਲਾ ਕਦਮ ਕੀ ਹੋਏਗਾ। ਅੱਜ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣ ਮਗਰੋਂ ਸਪਸ਼ਟ ਹੋ ਗਿਆ ਹੈ ਕਿ ਰਜ਼ੀਆ ਸੁਲਤਾਨਾ ਮੰਤਰੀ ਬਣੇ ਰਹਿਣਗੇ।