ਨਵਜੋਤ ਸਿੱਧੂ ਨੂੰ ਦਿੱਲੀਓ ਆਇਆ ਬੁਲਾਵਾ…?

ਨਵਜੋਤ ਸਿੱਧੂ ਨੂੰ ਦਿੱਲੀਓ ਆਇਆ ਬੁਲਾਵਾ…?
ਰਾਵਤ ਦੇ ਟਵੀਟ ਅਨੁਸਾਰ ਸਿੱਧੂ ਦੇ ਅਸਤੀਫੇ ਦਾ ਰਹੱਸ ਬਰਕਰਾਰ
ਚੰਡੀਗੜ੍ਹ 13 ਅਕਤਰੂਬਰ (ਪ.ਨ. ਟੀਮ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨਾਲ ਦਿੱਲੀ ਵਿਖੇ ਮੁਲਾਕਾਤ ਕਰਨਗੇ। ਰਾਵਤ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, “ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ 14 ਅਕਤੂਬਰ ਨੂੰ ਸ਼ਾਮ 6 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਸਬੰਧਤ ਕੁਝ ਜਥੇਬੰਦਕ ਮਾਮਲਿਆਂ ਬਾਰੇ ਮੈਨੂੰ ਅਤੇ ਵੇਣੂਗੋਪਾਲ ਜੀ ਨੂੰ ਮਿਲਣਗੇ।”
ਕਾਂਗਰਸ ਦੇ ਜਨਰਲ ਸਕੱਤਰ ਰਾਵਤ ਮੁਤਾਬਕ ਇਹ ਮੀਟਿੰਗ ਵੇਣੂਗੋਪਾਲ ਦੇ ਦਫਤਰ ਵਿਖੇ ਹੋਵੇਗੀ। ਸੂਤਰਾਂ ਦਾ ਕਹਿਣਾ ਹੈ ਕਿ ਮੀਟਿੰਗ ਤੋਂ ਬਾਅਦ ਕੁਝ ਨੁਕਤਿਆਂ ‘ਤੇ ਸਹਿਮਤੀ ਬਣ ਜਾਵੇਗੀ ਅਤੇ ਫਿਰ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕਰ ਸਕਦੇ ਹਨ। ਨਵਜੋਤ ਸਿੰਘ ਸਿੱਧੂ ਨੇ ਆਪਣੇ ਅਸਤੀਫੇ ਵਿੱਚ ਲਿਿਖਆ, “ਕਿਸੇ ਵੀ ਵਿਅਕਤੀ ਦੀ ਸ਼ਖਸੀਅਤ ਵਿੱਚ ਗਿਰਾਵਟ ਸਮਝੌਤੇ ਨਾਲ ਸ਼ੁਰੂ ਹੁੰਦੀ ਹੈ, ਮੈਂ ਪੰਜਾਬ ਦੇ ਭਵਿੱਖ ਅਤੇ ਪੰਜਾਬ ਦੀ ਭਲਾਈ ਦੇ ਏਜੰਡੇ ਨਾਲ ਸਮਝੌਤਾ ਨਹੀਂ ਕਰ ਸਕਦਾ।” ਰਾਵਤ ਦੇ ਟਵੀਟ ਅਨੁਾਸਰ ਹੁਣ ਤੱਕ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *