ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 50 ਹਜ਼ਾਰ ਦਾ ਮੁਆਵਜ਼ਾ
ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ 50 ਹਜ਼ਾਰ ਦਾ ਮੁਆਵਜ਼ਾ
ਚੰਡੀਗੜ੍ਹ 13 ਅਕਤੂਬਰ (ਪ.ਨ. ਟੀਮ)- ਪੰਜਾਬ ਸਰਕਾਰ ਨੇ ਸੂਬੇ ‘ਚ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਮਰਨ ਵਾਲੇ ਆਮ ਲੋਕਾਂ ਦੇ ਪਰਿਵਾਰਾਂ ਨੂੰ ਰਾਹਤ ਦਿੰਦਿਆਂ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕੇਂਦਰ ਵੱਲੋਂ ਜਾਰੀ ਹਦਾਇਤਾਂ ‘ਤੇ ਕਾਰਵਾਈ ਸ਼ੁਰੂ ਕਰਦਿਆਂ, ਸੂਬਾ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ ਅਤੇ ਉਨ੍ਹਾਂ ਦੇ ਜ਼ਿਿਲ੍ਹਆਂ ਵਿੱਚ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਵੇਰਵੇ ਮੰਗੇ ਹਨ।
ਸਕੱਤਰ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ 50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। ਇਸ ਫੈਸਲਾ ਦੇ ਚਲਦਿਆਂ ਸਾਰੇ ਜ਼ਿਿਲ੍ਹਆਂ ਤੋਂ ਕੋਰੋਨਾ ਮ੍ਰਿਤਕਾਂ ਦੀ ਸੂਚੀ ਮੰਗੀ ਗਈ ਹੈ। ਇਹ ਰਾਸ਼ੀ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਐਚਡੀ ਆਰਐਫਐਫ ਤੋਂ ਬਾਹਰ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸ ਨੂੰ ਦਿੱਤੀ ਜਾਵੇਗੀ।