ਭਾਰਤ ਸਰਕਾਰ ਨੇ ਵਧਾਇਆ ਬੀਐੱਸਐੱਫ ਦਾ ਅਧਿਕਾਰ ਖੇਤਰ

ਭਾਰਤ ਸਰਕਾਰ ਨੇ ਵਧਾਇਆ ਬੀਐੱਸਐੱਫ ਦਾ ਅਧਿਕਾਰ ਖੇਤਰ
ਅੱਧਾ ਪੰਜਾਬ ਹੋਵੇਗਾ ਬੀਐਸਐਫ ਦੇ ਕਬਜੇ ‘ਚ
ਨਵੀਂ ਦਿੱਲੀ, 13 ਅਕਤੂਬਰ (ਪ.ਨ. ਟੀਮ)- ਭਾਰਤ ਸਰਕਾਰ ਨੇ ਰਾਜਾਂ ਦੀ ਖੁਦਮੁਖਤਿਆਰੀ ‘ਤੇ ਨਵਾਂ ਹਮਲਾ ਕਰਦਿਆਂ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਜਿਸ ਤਹਿਤ ਸਰਹੱਦੀ ਸੁਰੱਖਿਆ ਦਲ (ਬੀਐੱਸਐੱਫ) ਦੇ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ ਹੈ। ਇਹ ਅਧਿਕਾਰੀ ਹੁਣ ਭਾਰਤ ਦੇ ਸਰਹੱਦੀ ਸੂਬਿਆਂ (ਪੰਜਾਬ, ਪੱਛਮੀ ਬੰਗਾਲ, ਅਸਾਮ ਤੇ ਤ੍ਰਿਪੁਰਾ) ਦੇ ਕੌਮਾਤਰੀ ਸਰਹੱਦ ਤੋਂ 50 ਕਿਲੋਮੀਟਰ ਦੇ ਘੇਰੇ ਵਿੱਚ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਸਕਣਗੇ, ਉਨ੍ਹਾਂ ਦੀ ਤਲਾਸ਼ੀ ਲੈ ਸਕਣਗੇ ਤੇ ਇਤਰਾਜ਼ਯੋਗ ਸਾਮਾਨ ਨੂੰ ਜ਼ਬਤ ਵੀ ਕਰ ਸਕਣਗੇ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਕੀਤੇ ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਬੀਐੱਸਐੱਫ ਨੂੰ ਹੁਣ ਸੀਆਰਪੀਸੀ (ਕੋਡ ਆਫ ਕ੍ਰਿਮੀਨਲ ਪ੍ਰੋਸਿਜਰ), ਪਾਸਪੋਰਟ ਐਕਟ ਅਤੇ ਪਾਸਪੋਰਟ (ਐਂਟਰੀ ਟੂ ਇੰਡੀਆ) ਐਕਟ ਤਹਿਤ ਕਾਰਵਾਈ ਕਰਨ ਲਈ ਅਥਾਰਿਟੀ ਦੇ ਦਿੱਤੀ ਗਈ ਹੈ।

Leave a Reply

Your email address will not be published.