ਸ਼ਾਹਰੁਖ ਖਾਨ ਦੇ ਪੁੱਤਰ ‘ਤੇ ਕੌਮਾਂਤਰੀ ਡਰੱਗ ਨੈੱਟਵਰਕ ਦੇ ਸੰਪਰਕ ਵਿੱਚ ਹੋਣ ਦਾ ਦੋਸ਼

ਸ਼ਾਹਰੁਖ ਖਾਨ ਦੇ ਪੁੱਤਰ ‘ਤੇ ਕੌਮਾਂਤਰੀ ਡਰੱਗ ਨੈੱਟਵਰਕ ਦੇ ਸੰਪਰਕ ਵਿੱਚ ਹੋਣ ਦਾ ਦੋਸ਼
ਮੁੰਬਈ, 13 ਅਕਤੂਬਰ (ਪ.ਨ. ਟੀਮ)- ਪਿਛਲੇ ਦਿਨੀ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤੇ ਆਰਿਅਨ ਖ਼ਾਨ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ। ਐਨਸੀਬੀ ਵੱਲੋਂ ਦਾਖਲ ਕੀਤੇ ਹਲਫਨਾਮੇ ਵਿੱਚ ਕਿਹਾ ਗਿਆ ਹੈ ਕਿ ਆਰਿਅਨ ਕੁਝ ਲੋਕਾਂ ਦੇ ਸੰਪਰਕ ਵਿੱਚ ਸੀ ਜੋ ਕਿ ਕੌਮਾਂਤਰੀ ਡਰੱਗ ਨੈੱਟਵਰਕ ਵਿੱਚ ਸ਼ਾਮਲ ਹਨ। ਬਿਊਰੋ ਨੇ ਇਹ ਵੀ ਕਿਹਾ ਕਿ ਜਿਸ ਸਮੁੰਦਰੀ ਜਹਾਜ਼ ਵਿੱਚ ਡਰੱਗਜ਼ ਪਾਰਟੀ ਕੀਤੀ ਗਈ ਸੀ, ਉਸ ਵੇਲੇ ਪੈਸਿਆਂ ਦਾ ਵੀ ਲੈਣ-ਦੇਣ ਹੋਇਆ ਸੀ ਤੇ ਇਸ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਬਿਊਰੋ ਅਨੁਸਾਰ ਇਸ ਕੇਸ ਦੀ ਜਾਂਚ ਲਈ ਵਧੇਰੇ ਸਮੇਂ ਦੀ ਜ਼ਰੂਰਤ ਹੈ ਤਾਂ ਕਿ ਇਸ ਕੇਸ ਨਾਲ ਸਬੰਧਤ ਵਿਦੇਸ਼ੀ ਏਜੰਸੀਆਂ ਦੇ ਰੋਲ ਦੀ ਵੀ ਜਾਂਚ ਕੀਤੀ ਜਾ ਸਕੇ।

Leave a Reply

Your email address will not be published. Required fields are marked *