ਰਣਜੀਤ ਕਤਲ ਕੇਸ ‘ਚ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
ਰਣਜੀਤ ਕਤਲ ਕੇਸ ‘ਚ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ 18 ਅਕਤੂਬਰ (ਪ.ਨ. ਟੀਮ) ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਣਜੀਤ ਸਿੰਘ ਕਤਲ ਕੇਸ ‘ਚ ਉਮਰ ਕੈਦ ਅਤੇ 31 ਲੱਖ ਰੁਪਏ ਜੁਰਮਾਨਾ ਹੋਇਆ ਹੈ। ਅੱਜ ਪੰਚਕੁੱਲਾ ਵਿਖੇ ਸਥਿਤ ਸੀਬੀਆਈ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ।ਪ ੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਸੱਚਾ ਸੌਦਾ ਦੇ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਰਣਜੀਤ ਕਤਲ ਕੇਸ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਰਾਮ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਮਾਮਲੇ ਵਿੱਚ 8 ਅਕਤੂਬਰ 2021 ਨੂੰ ਪੰਚਕੂਲਾ ਦੀ ਹਰਿਆਣਾ ਵਿਸ਼ੇਸ਼ ਸੀਬੀਆਈ ਅਦਾਲਤ ਨੇ ਗੁਰਮੀਤ ਰਾਮ ਰਹੀਮ, ਡੇਰਾ ਦੇ ਤਤਕਾਲੀ ਮੈਨੇਜਰ ਕ੍ਰਿਸ਼ਨ ਲਾਲ, ਅਵਤਾਰ, ਜਸਬੀਰ ਅਤੇ ਸਬਦੀਲ ਨੂੰ ਦੋਸ਼ੀ ਕਰਾਰ ਦਿੱਤਾ ਸੀ।