ਛੱਤੀਸਗੜ੍ਹ ਲਗਾਤਾਰ ਤੀਜੀ ਵਾਰ ਬਣਿਆ ਭਾਰਤ ਦਾ ਸਭ ਤੋਂ ਸਾਫ਼ ਸੁਥਰਾ ਸੂਬਾ
ਛੱਤੀਸਗੜ੍ਹ ਲਗਾਤਾਰ ਤੀਜੀ ਵਾਰ ਬਣਿਆ ਭਾਰਤ ਦਾ ਸਭ ਤੋਂ ਸਾਫ਼ ਸੁਥਰਾ ਸੂਬਾ
ਰਾਏਪੁਰ, 14 ਨਵੰਬਰ (ਪ.ਨ. ਟੀਮ)- ਛੱਤੀਸਗੜ੍ਹ ਨੂੰ ਭਾਰਤ ਦੇ ਸਭ ਤੋਂ ਸਾਫ਼-ਸੁਥਰਾ ਸੂਬਾ ਵਰਗ ਵਿੱਚ ਲਗਾਤਾਰ ਤੀਜੀ ਵਾਰ ਸਨਮਾਨਿਤ ਕੀਤਾ ਜਾਵੇਗਾ। ਸੂਬਾ ਸਰਕਾਰ ਦੇ ਇੱਕ ਅਧਿਕਾਰੀ ਨੇ ਐਲਾਨ ਕੀਤਾ ਕਿ ਇਹ ਸਨਮਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ 20 ਨਵੰਬਰ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ‘ਸਵੱਛ ਅੰਮ੍ਰਿਤ ਮਹਾਉਤਸਵ’ ਸਮਾਗਮ ਦੌਰਾਨ ਦਿੱਤਾ ਜਾਵੇਗਾ।