ਕੱਲ੍ਹ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪੰਜਾਬ ਦੀ ਪੂਰੀ ਕੈਬਨਿਟ 18 ਨੂੰ ਕਰੇਗੀ ਦਰਸ਼ਨ

ਕੱਲ੍ਹ ਤੋਂ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਪੰਜਾਬ ਦੀ ਪੂਰੀ ਕੈਬਨਿਟ 18 ਨੂੰ ਕਰੇਗੀ ਦਰਸ਼ਨ
ਨਵੀਂ ਦਿੱਲੀ 16 ਨਵੰਬਰ (ਪ.ਨ. ਟੀਮ)- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘੇ ਨੂੰ ਦੁਬਾਰਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਫ਼ੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਖਦੇ ਹੋਏ ਲਿਆ ਗਿਆ ਹੈ।
ਅਮਿਤ ਸ਼ਾਹ ਨੇ ਟਵੀਟ ਕੀਤਾ ਹੈ, ਇਸ ਫੈਸਲੇ ਨਾਲ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਨੂੰ ਫਾਇਦਾ ਹੋਵੇਗਾ। ਇੱਕ ਵੱਡੇ ਫੈਸਲੇ ਵਿਚ ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਭਲਕੇ 17 ਨਵੰਬਰ ਤੋਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਸਾਡੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’ ਦੱਸਣਯੋਗ ਹੈ ਕਿ ਕੋਵਿਡ -19 ਦੇ ਪ੍ਰਕੋਪ ਕਾਰਨ ਮਾਰਚ 2020 ਵਿੱਚ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਉਹ ਪੂਰੇ ਮੰਤਰੀ ਮੰਡਲ ਨਾਲ 18 ਤਰੀਕ ਨੂੰ ਦਰਸ਼ਨ ਕਰਨ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣਗੇ। ਉਨ੍ਹਾਂ ਕਿਹਾ ਕਿ ਉਹ ਪਹਿਲੇ ਜਥੇ ‘ਚ ਸ੍ਰੀ ਕਰਤਾਰਪੁਰ ਸਾਹਿਬ ਜਾਣਗੇ। ਉਨ੍ਹਾਂ ਕੇਂਦਰ ਸਰਕਾਰ ਦਾ ਇਸ ਉੱਦਮ ਲਈ ਧੰਨਵਾਦ ਕੀਤਾ। ਪੰਜਾਬ ਦੇ ਵੱਖ-ਵੱਖ ਆਗੂਆਂ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।

Leave a Reply

Your email address will not be published.