ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ ਅੱਜ ਤੋਂ
ਕਰੋਨਾ ਸਬੰਧੀ ਨੈਗੇਟਿਵ ਰਿਪੋਰਟ ਤੇ ਵੈਕਸੀਨੇਸ਼ਨ ਸਰਟੀਫਿਕੇਟ ਜ਼ਰੂਰੀ
ਨਵੀਂ ਦਿੱਲੀ 17 ਨਵੰਬਰ (ਪ.ਨ. ਟੀਮ)- ਭਾਰਤ ਸਰਕਾਰ ਨੇ ਕੱਲ੍ਹ (18 ਨਵੰਬਰ) ਤੋਂ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਦੇ ਇੱਛੁਕ ਸ਼ਰਧਾਲੂਆਂ ਵੱਲੋਂ ਕਰੋਨਾ ਸਬੰਧੀ ਨੈਗੇਟਿਵ ਆਰਟੀ-ਪੀਸੀਆਰ ਰਿਪੋਰਟ ਅਤੇ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ। ਦੱਸਣਯੋਗ ਹੈ ਕਿ ਕਰਤਾਰਪੁਰ ਕੋਰੀਡੋਰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਵਿੱਚ ਸਥਿਤ ਡੇਰਾ ਬਾਬਾ ਨਾਨਕ ਗੁਰਦੁਆਰਾ ਨਾਲ ਜੋੜਦਾ ਹੈ।