ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ

ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ
ਲੁਧਿਆਣਾ 18 ਨਵੰਬਰ (ਪ.ਨ. ਟੀਮ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਬਲਾਤਕਾਰ ਦੇ ਕੇਸ ਵਿੱਚ ਗੈਰ ਜਮਾਂਤੀ ਵਾਰੰਟ ਜਾਰੀ ਕੀਤਾ ਹੈ। ਸ. ਬੈਂਸ ਅੱਜ ਅਦਾਲਤ ਵਿੱਚ ਪੇਸ਼ ਹੋਏ ਸਨ। ਇਸ ਤੋਂ ਪਹਿਲਾਂ ਹਾਈਕੋਰਟ ਨੇ ਬਲਾਤਕਾਰ ਮਾਮਲੇ ‘ਚ ਦੋਸ਼ੀ ਵਿਧਾਇਕ ਦੀ ਜਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 12 ਨਵੰਬਰ ਨੂੰ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਅਦਾਲਤ ਨੇ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਮਾਮਲੇ ਦੀ ਸੁਣਵਾਈ 18 ਨਵੰਬਰ ਨੂੰ ਸੀ। ਵਿਧਾਇਕ ਬੈਂਸ ਸਮੇਤ ਹੋਰ ਕੋਈ ਮੁਲਜ਼ਮ ਪੇਸ਼ੀ ’ਤੇ ਨਹੀਂ ਪੁੱਜਿਆ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨ ਜੀਤ ਕੌਰ ਦੀ ਅਦਾਲਤ ਨੇ ਹੁਣ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ‘ਤੇ ਅਗਲੀ ਸੁਣਵਾਈ 1 ਦਸੰਬਰ ਨੂੰ ਹੋਵੇਗੀ।

Leave a Reply

Your email address will not be published. Required fields are marked *