ਇਤਿਹਾਸਿਕ ਕਿਸਾਨ ਸੰਘਰਸ਼ ਦੀ ਬੇਮਿਸਾਲ ਜਿੱਤ, ਕੇਂਦਰ ਸਰਕਾਰ ਨੇ ਕੀਤਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ

ਇਤਿਹਾਸਿਕ ਕਿਸਾਨ ਸੰਘਰਸ਼ ਦੀ ਬੇਮਿਸਾਲ ਜਿੱਤ,
ਕੇਂਦਰ ਸਰਕਾਰ ਨੇ ਕੀਤਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ
ਨਵੀਂ ਦਿੱਲੀ 19 ਨਵੰਬਰ (ਪ.ਨ. ਟੀਮ)- ਤਕਰੀਬਨ ਇੱਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਦੇਸ਼ ਭਰ ਦੇ ਕਿਸਾਨਾਂ ਦੇ ਬੇਮਿਸਾਲ ਸੰਘਰਸ਼ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀਬਾੜੀ ਸਬੰਧੀ ਤਿੰਨੇ ਕਾਲੇ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ। ਉਕਤ ਐਲਾਨ ਨੂੰ ਦੁਨੀਆ ਭਰ ‘ਚ ਚਰਚਾ ਦਾ ਵਿਸ਼ਾ ਬਣੇ ਇਸ ਇਤਿਹਾਸਿਕ ਅੰਦੋਲਨ ਦੀ ਬੇਮਿਸਾਲ ਜਿੱਤ ਮੰਨਿਆ ਜਾ ਰਿਹਾ ਹੈ। ਉੱਧਰ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਸੰਸਦ ‘ਚ ਰੱਦ ਨਹੀਂ ਕੀਤੇ ਜਾਂਦੇ ਉਸ ਸਮੇਂ ਤੱਕ ਦਿੱਲੀ ਮੋਰਚੇ ‘ਚ ਸੰਘਰਸ਼ੀ ਕਿਸਾਨ ਡਟੇ ਰਹਿਣਗੇ। ਮੋਰਚੇ ਨੇ ਇਸ ਨੂੰ ਕਿਸਾਨ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ ਤੇ ਫੈਸਲੇ ਦਾ ਸਵਾਗਤ ਕੀਤਾ ਹੈ।

Leave a Reply

Your email address will not be published.