ਸਿੱਧੂ ਵੱਲੋਂ ਇਮਰਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਭਾਜਪਾ ਹੋਈ ਨਰਾਜ਼

ਸਿੱਧੂ ਵੱਲੋਂ ਇਮਰਾਨ ਨੂੰ ‘ਵੱਡਾ ਭਰਾ’ ਕਹਿਣ ‘ਤੇ ਭਾਜਪਾ ਹੋਈ ਨਰਾਜ਼
ਨਵੀਂ ਦਿੱਲੀ 20 ਨਵੰਬਰ (ਪ.ਨ. ਟੀਮ)- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਪਹਿਲਾਂ ਉਨ੍ਹਾਂ ਨੇ ਉੱਥੇ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ‘ਵੱਡਾ ਭਰਾ’ ਆਖਿਆ ਹੈ। ਪਰ ਇਮਰਾਨ ਖਾਨ ਦੀ ਤਾਰੀਫ ‘ਤੇ ਭਾਜਪਾ ਨੇ ਨਾਰਾਜ਼ਗੀ ਜਤਾਈ ਹੈ। ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਸਿੱਧੂ ਲਗਾਤਾਰ ਇਮਰਾਨ ਖਾਨ ਦੀ ਤਾਰੀਫ ਕਰ ਰਹੇ ਹਨ।
ਟਵਿੱਟਰ ‘ਤੇ ਸਿੱਧੂ ‘ਤੇ ਸ਼ਬਦੀ ਵਾਰ ਕਰਦਿਆਂ ਭਾਜਪਾ ਦੇ ਬੁਲਾਰੇ ਅਮਿਤ ਮਾਲਵੀਆ ਨੇ ਲਿਖਿਆ, ”ਰਾਹੁਲ ਗਾਂਧੀ ਦੇ ਚਹੇਤੇ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ‘ਵੱਡਾ ਭਰਾ’ ਕਹਿੰਦੇ ਹਨ। ਆਖ਼ਰੀ ਵਾਰ ਜਦੋਂ ਉਨ੍ਹਾਂ ਨੇ ਪਾਕਿਸਤਾਨੀ ਫ਼ੌਜ ਦੇ ਮੁਖੀ ਜਨਰਲ ਬਾਜਵਾ ਨੂੰ ਜੱਫੀ ਪਾਈ ਸੀ ਤਾਂ ਉਨ੍ਹਾਂ ਦੀ ਖੂਬ ਤਾਰੀਫ਼ ਕੀਤੀ ਸੀ। ਇਸ ਲਈ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਗਾਂਧੀ ਭਰਾਵਾਂ ਅਤੇ ਭੈਣਾਂ ਨੇ ਬਜ਼ੁਰਗ ਅਮਰਿੰਦਰ ਸਿੰਘ ਦੀ ਬਜਾਏ ਪਾਕਿਸਤਾਨ-ਪ੍ਰੇਮੀ ਸਿੱਧੂ ਨੂੰ ਚੁਣਿਆ।

Leave a Reply

Your email address will not be published. Required fields are marked *