ਕੰਗਨਾ ਰਣੌਤ ਖਿਲਾਫ ਦੋ ਸ਼ਿਕਾਇਤਾਂ ਦਰਜ਼
ਕੰਗਨਾ ਰਣੌਤ ਖਿਲਾਫ ਦੋ ਸ਼ਿਕਾਇਤਾਂ ਦਰਜ਼
ਨਵੀਂ ਦਿੱਲੀ 21 ਨਵੰਬਰ (ਪ.ਨ. ਟੀਮ)- ਅਦਾਕਾਰਾ ਕੰਗਨਾ ਰਣੌਤ ਵੱਲੋਂ ਸਿੱਖ ਭਾਈਚਾਰੇ ਬਾਰੇ ਹਾਲ ਹੀ ਵਿੱਚ ਕੀਤੀ ਅਪਮਾਨਜਨਕ ਟਿੱਪਣੀ iਖ਼ਲਾਫ਼ ਇੰਡੀਅਨ ਯੂਥ ਕਾਂਗਰਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲੀਸ ਨੂੰ ਸ਼ਿਕਾਇਤਾਂ ਦਰਜ਼ ਕਰਵਾਈਆਂ ਗਈਆਂ ਹਨ।ਯੂਥ ਕਾਂਗਰਸ ਦੇ ਕੌਮੀ ਸਕੱਤਰ ਅਮਰੀਕ ਰੰਜਨ ਪਾਂਡੇ ਤੇ ਜਥੇਬੰਦੀ ਦੇ ਲੀਗਲ ਸੈੱਲ ਦੇ ਕੋ-ਕੋਆਰਡੀਨੇਸਟਰ ਅੰਬੁਜ ਦੀਕਸ਼ਿਤ ਨੇ ਸੰਸਦੀ ਸਟ੍ਰੀਟ ਥਾਣੇ ’ਚ ਕੰਗਨਾ iਖ਼ਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਇਸੇ ਤਰ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੇ ਪ੍ਰਧਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕੰਗਨਾ ਵੀ ਕੰਗਨਾ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ਼ ਕਰਵਾਈ ਤੇ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਕੰਗਨਾ ਨੇ ਆਪਣੇ ਟਵੀਟ ‘ਚ ਕਿਹਾ, “ਖਾਲਿਸਤਾਨੀ ਅਤਿਵਾਦੀ ਅੱਜ ਭਾਵੇਂ ਸਰਕਾਰ ਦੀ ਬਾਂਹ ਮਰੋੜ ਰਹੇ ਹੋਣ ਪਰ ਉਸ ਔਰਤ ਨੂੰ ਨਾ ਭੁੱਲਣਾ। ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਨੇ ਇਨ੍ਹਾਂ ਨੂੰ ਆਪਣੀ ਜੁੱਤੀ ਹੇਠਾਂ ਕੁਚਲ ਦਿੱਤਾ ਸੀ। ਉਸ ਨੇ ਇਸ ਦੇਸ਼ ਨੂੰ ਕਿੰਨੀ ਵੀ ਤਕਲੀਫ ਦਿੱਤੀ ਹੋਵੇ। ਉਸ ਨੇ ਆਪਣੀ ਜਾਨ ਦੀ ਕੀਮਤ ’ਤੇ ਇਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਮਸਲ ਦਿੱਤਾ ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ। ਉਨ੍ਹਾਂ ਦੀ ਮੌਤ ਤੋਂ ਦਹਾਕੇ ਬਾਅਦ ਇਹ ਅੱਜ ਵੀ ਉਸ ਨਾਂ ਨਾਲ ਕੰਬਦੇ ਹਨ । ਇਨ੍ਹਾਂ ਨੂੰ ਉਹੋ ਜਿਹਾ ਹੀ ਗੁਰੂ ਚਾਹੀਦਾ ਹੈ। ਖਾਲਿਸਤਾਨੀ ਅੰਦੋਲਨ ਦੇ ਉਭਾਰ ਨਾਲ ਉਨ੍ਹਾਂ ਦੀ ਕਹਾਣੀ ਪਹਿਲਾਂ ਤੋਂ ਵੱਧ ਪ੍ਰਸੰਗਿਕ ਹੈ। ਬਹੁਤ ਜਲਦੀ ਤੁਹਾਡੇ ਲਈ ਲੈ ਕੇ ਆ ਰਹੇ ਹਨ#ਐਮਰਜੈਂਸੀ।”