ਸੰਯੁਕਤ ਮੋਰਚੇ ਵੱਲੋਂ ਅਗਲੇ ਤਿੰਨ ਦਿਨਾਂ ਦੇ ਪ੍ਰੋਗਰਾਮਾਂ ਦਾ ਐਲਾਨ

ਸੰਯੁਕਤ ਮੋਰਚੇ ਵੱਲੋਂ ਅਗਲੇ ਤਿੰਨ ਦਿਨਾਂ ਦੇ ਪ੍ਰੋਗਰਾਮਾਂ ਦਾ ਐਲਾਨ
ਸਿੰਘੂ ਬਾਰਡਰ 23 ਨਵੰਬਰ (ਪ.ਨ. ਟੀਮ)- ਸੰਯੁਕਤ ਕਿਸਾਨ ਮੋਰਚੇ ਵੱਲੋਂ 24, 25 ਅਤੇ 26 ਨਵੰਬਰ ਨੂੰ ਦੇਸ਼ ਭਰ ‘ਚ ਵੱਖ-ਵੱਖ ਥਾਵਾਂ ‘ਤੇ ਲੱਗੇ ਕਿਸਾਨ ਮੋਰਚਿਆਂ ‘ਚ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਜਾਰੀ ਕਰ ਦਿੱਤੀ ਹੈ। ਇਸ ਤਹਿਤ ਪਹਿਲਾਂ ਭਲਕੇ 24 ਨਵੰਬਰ ਨੂੰ ਸਰ ਛੋਟੂ ਰਾਮ ਦੀ ਜੈਯੰਤੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਦਿਵਸ ਵਜੋਂ ਮਨਾਇਆ ਜਾਵੇਗਾ।25 ਨਵੰਬਰ 2021 ਨੂੰ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਪਹਿਲੀ ਵਰ੍ਹੇਗੰਢ ਨੂੰ ਮਨਾਉਣ ਲਈ ਹੈਦਰਾਬਾਦ ਵਿੱਚ ਇੱਕ “ਮਹਾਂ ਧਰਨਾ” ਹੋ ਰਿਹਾ ਹੈ। ਕਈ ਸੰਯੁਕਤ ਕਿਸਾਨ ਮੋਰਚਾ ਆਗੂ ਭਲਕੇ ਸਮਾਗਮ ਵਿੱਚ ਸ਼ਾਮਲ ਹੋਣਗੇ। ਮਹਾਂ ਧਰਨੇ ਵਿੱਚ ਕਈ ਟਰੇਡ ਯੂਨੀਅਨਾਂ ਅਤੇ ਹੋਰ ਜਨਤਕ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਣਗੇ। 26 ਨਵੰਬਰ ਕਿਸਾਨ ਮੋਰਚੇ ਦੀ ਪਹਿਲੀ ਵਰੇ੍ਹਗੰਢ ਮਨਾਈ ਜਾਵੇਗੀ।

Leave a Reply

Your email address will not be published.