ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਅੱਜ, ਦੇਸ਼-ਵਿਦੇਸ਼ ‘ਚ ਜੁੜਨਗੇ ਵੱਡੇ ਇਕੱਠ

ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਅੱਜ,
ਦੇਸ਼-ਵਿਦੇਸ਼ ‘ਚ ਜੁੜਨਗੇ ਵੱਡੇ ਇਕੱਠ
ਨਵੀਂ ਦਿੱਲੀ, 26 ਨਵੰਬਰ (ਪ.ਨ. ਟੀਮ)- ਖੇਤੀ ਕਾਨੂੰਨਾਂ ਅਤੇ ਹੋਰ ਮੰਗਾਂ ਲਈ ਦਿੱਲੀ ਦੇ ਬਾਰਡਰਾਂ ’ਤੇ ਡਟੇ ਕਿਸਾਨਾਂ ਦੇ ਅੰਦੋਲਨ ਨੂੰ ਅੱਜ ਇਕ ਵਰ੍ਹਾ ਮੁਕੰਮਲ ਹੋਣ ’ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ‘ਚ ਜ਼ੋਰਦਾਰ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਮਗਰੋਂ ਹਜ਼ਾਰਾਂ ਕਿਸਾਨ ਇਸ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਜਿੱਤ ਦੇ ਜਸ਼ਨ ਵਜੋਂ ਵੀ ਮਨਾਉਣਗੇ। ਇਨ੍ਹਾਂ ਮੋਰਚਿਆਂ ਉਪਰ ਹਜ਼ਾਰਾਂ ਕਿਸਾਨ ਇਕੱਠੇ ਹੋ ਚੁੱਕੇ ਹਨ ਅਤੇ ਉਹ ਆਜ਼ਾਦ ਭਾਰਤ ਵਿੱਚ ਚੱਲੇ ਸਭ ਤੋਂ ਲੰਬੇ ਕਿਸਾਨ ਅੰਦੋਲਨ ਦੇ ਗਵਾਹ ਬਣਨਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਹੋਰ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਵਿਰੋਧ ਪ੍ਰਦਰਸ਼ਨਾਂ ਤੋਂ ਇਲਾਵਾ ਟਰੈਕਟਰ ਰੈਲੀਆਂ ਵੀ ਕੱਢੀਆਂ ਜਾਣਗੀਆਂ। ਭਾਰਤ ਤੋਂ ਇਲਾਵਾ ਵਿਦੇਸ਼ਾਂ ‘ਚ ਵੀ ਕਿਸਾਨ ਅੰਦੋਲਨ ਦੀ ਵਰੇ੍ਹਗੰਢ ਮਨਾਈ ਜਾ ਰਹੀ ਹੈ।

Leave a Reply

Your email address will not be published. Required fields are marked *